Home Desh Punjab News: ਸਾਰੀਆਂ ਸਿਆਸੀ ਪਾਰਟੀ ਦੇ ਆਗੂਆਂ ਨੇ ਇਕਜੁੱਟਤਾ ਨਾਲ ਚੁੱਕੇ ਵਿੱਤ...

Punjab News: ਸਾਰੀਆਂ ਸਿਆਸੀ ਪਾਰਟੀ ਦੇ ਆਗੂਆਂ ਨੇ ਇਕਜੁੱਟਤਾ ਨਾਲ ਚੁੱਕੇ ਵਿੱਤ ਕਮਿਸ਼ਨ ਅੱਗੇ ਪੰਜਾਬ ਦੇ ਮਸਲੇ

73
0

ਪਾਰਟੀਆਂ ਨੇ ਦੇਸ਼ ਦੀ ਖੁਰਾਕ ਸੁਰੱਖਿਆ, ਫੌਜੀ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਸੱਭਿਆਚਾਰਕ ਵਿਰਾਸਤ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਕੇਂਦਰ ਤੋਂ ਸਹਾਇਤਾ ਦੀ ਮੰਗ ਕੀਤੀ।

ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਆਪਣਾ ਸਾਂਝਾ ਪੱਖ ਰੱਖਦਿਆਂ ਸੂਬੇ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਕਮਿਸ਼ਨ ਤੋਂ ਵਿਸ਼ੇਸ਼ ਗ੍ਰਾਂਟਾਂ ਅਤੇ ਸਕੀਮਾਂ ਦੀ ਮੰਗ ਕੀਤੀ।

ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਸੌਂਪਣ ਸਮੇਂ ਪੰਜਾਬ ਦੇ ਹਿੱਤ ਵਿੱਚ ਉਹਨਾਂ ਦੇ ਸੁਝਾਵਾਂ ਦੀ ਸਿਫ਼ਾਰਿਸ਼ ਕੀਤੀ ਜਾਵੇ , ਜਿਸ ਵਿੱਚ ਆਰਥਿਕ ਵਿਕਾਸ, ਖੇਤੀਬਾੜੀ ਵਿਭਿੰਨਤਾ, ਸਥਿਰਤਾ ਤੇ ਕਿਸਾਨ ਭਲਾਈ, ਉਦਯੋਗਿਕ ਵਿਕਾਸ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਮਾਜਿਕ ਭਲਾਈ, ਸਿੱਖਿਆ, ਸਿਹਤ ਸੰਭਾਲ ਤੇ ਮੈਡੀਕਲ ਬੁਨਿਆਦੀ ਢਾਂਚਾ ਵਿਕਾਸ ਲਈ ਵਿਸ਼ੇਸ਼ ਫੰਡ ਦੇਣ ਦੀ ਮੰਗ ਕੀਤੀ ਗਈ ਹੈ।

Previous articlePunjab News: ਪੰਜਾਬ ਦੇ ਉਦਯੋਗਪਤੀਆਂ ਨਾਲ ਵਿੱਤ ਕਮਿਸ਼ਨ ਦੀ ਮੀਟਿੰਗ, ਵੱਖ-ਵੱਖ ਉਦਯੋਗਾਂ ਤੋਂ ਬੁਲਾਏ ਸਨਅਤਕਾਰ
Next articlePunjab News: ਮਾਲਵਿੰਦਰ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

LEAVE A REPLY

Please enter your comment!
Please enter your name here