Home Desh Punjab Weather: ਪੰਜਾਬ ‘ਚ ਅੱਜ ਭਾਰੀ ਬਾਰਿਸ਼ ਦਾ ਆਰੇਂਜ ਅਲਰਟ, ਮੌਸਮ ਵਿਭਾਗ...

Punjab Weather: ਪੰਜਾਬ ‘ਚ ਅੱਜ ਭਾਰੀ ਬਾਰਿਸ਼ ਦਾ ਆਰੇਂਜ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

292
0

Weather Department ਨੇ ਚਿਤਾਵਨੀ ਜਾਰੀ ਕੀਤੀ ਹੈ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਮੰਗਲਵਾਰ ਨੂੰ ਪੰਜਾਬ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ।

ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਭਾਰੀ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ, ਨੀਵੇਂ ਇਲਾਕਿਆਂ ‘ਚ ਪਾਣੀ ਭਰਨ, ਨਦੀਆਂ ‘ਚ ਪਾਣੀ ਦਾ ਪੱਧਰ ਵਧਣ ਅਤੇ ਕਮਜ਼ੋਰ ਇਮਾਰਤਾਂ ਦੇ ਡਿੱਗਣ ਦੇ ਨਾਲ-ਨਾਲ ਬਿਜਲੀ ਅਤੇ ਪਾਣੀ ਸਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਭਾਰੀ ਬਰਸਾਤ ਦੌਰਾਨ ਸਾਵਧਾਨ ਰਹਿਣ ਦੀ ਲੋੜ

ਭਾਰੀ ਬਾਰਸ਼ ਦੌਰਾਨ ਸਾਵਧਾਨ ਰਹਿਣਾ ਜ਼ਰੂਰੀ ਹੈ। ਵਿਭਾਗ ਅਨੁਸਾਰ 24 ਜੁਲਾਈ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਕੁਝ ਜ਼ਿਲ੍ਹਿਆਂ ‘ਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਦੂਜੇ ਪਾਸੇ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਜਿਸ ਵਿਚ ਚੰਡੀਗੜ੍ਹ ‘ਚ 5.0 ਮਿਲੀਮੀਟਰ, ਲੁਧਿਆਣਾ ਵਿੱਚ 2.0 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ਵਿੱਚ 5.0 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਪਿਆ।

ਪਠਾਨਕੋਟ ਤੇ ਅੰਮ੍ਰਿਤਸਰ ‘ਚ ਵੀ ਹੋਈ ਬਾਰਿਸ਼

ਪਠਾਨਕੋਟ ਤੇ ਅੰਮ੍ਰਿਤਸਰ ‘ਚ ਵੀ ਹਲਕੀ ਬਾਰਿਸ਼ ਹੋਈ ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਇਸ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਸਿਰਫ਼ ਬਠਿੰਡਾ ਵਿੱਚ ਹੀ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Previous articleਕੈਨੇਡਾ ‘ਚ ਫਿਰ ਹਿੰਦੂ ਮੰਦਰ ‘ਤੇ ਹਮਲਾ, ਖਾਲਿਸਤਾਨੀ ਸਮਰਥਕਾਂ ਨੇ ਕੀਤੀ ਭੰਨਤੋੜ
Next articleਕਿੱਕ ਬਾਕਸਿੰਗ ਕੋਚ ਬਲਦੇਵ ਰਾਜ ’ਤੇ ਲੱਗੇ ਪੈਸੇ ਲੈਣ ਦੇ ਦੋਸ਼, ਪੀੜਤ ਲੜਕੀ ਆਪਣੇ ਪਿਤਾ ਨਾਲ ਐੱਸਐੱਸਪੀ ਦਫ਼ਤਰ ਪਹੁੰਚੀ

LEAVE A REPLY

Please enter your comment!
Please enter your name here