Home Desh Political News: ਅਕਾਲ ਤਖਤ ‘ਤੇ ਪੇਸ਼ ਹੋ ਸਕਦੇ ਹਨ ਸੁਖਬੀਰ ਬਾਦਲ, ਬਾਗੀ...

Political News: ਅਕਾਲ ਤਖਤ ‘ਤੇ ਪੇਸ਼ ਹੋ ਸਕਦੇ ਹਨ ਸੁਖਬੀਰ ਬਾਦਲ, ਬਾਗੀ ਧੜੇ ਦੀ ਸ਼ਿਕਾਇਤ ‘ਤੇ ਅਕਾਲ ਤਖਤ ਨੇ ਕੀਤਾ ਸੀ ਤਲਬ

43
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਕਾਲ ਤਖਤ ‘ਤੇ ਪੇਸ਼ ਹੋ ਸਕਦੇ ਹਨ। ਬਾਗੀ ਧੜੇ ਦੀ ਸ਼ਿਕਾਇਤ ‘ਤੇ ਅਕਾਲ ਤਖਤ ਸਾਹਿਬ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ।

ਜ਼ਿਕਰਯੋਗ ਹੈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਆਦੇਸ਼ ‘ਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ‘ਚ ਦੇਣ ਲਈ ਕਿਹਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

Previous articlePolitical News: ਕੁਲਤਾਰ ਸੰਧਵਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਿਸਾਨਾਂ ਨੂੰ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨ ‘ਤੇ ਜਤਾਇਆ ਇਤਰਾਜ਼
Next articlePunjab Weather Update: ਸੂਬੇ ‘ਚ ਮੌਨਸੂਨ ਮੁੜ ਹੋਇਆ ਸਰਗਰਮ, ਇੰਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਆਰੇਂਜ ਅਲਰਟ

LEAVE A REPLY

Please enter your comment!
Please enter your name here