ਮੌਨਸੂਨ ਦੇ ਮੁੜ ਸਰਗਰਮ ਹੋਣ ਕਾਰਨ ਸੂਬੇ ਵਿੱਚ ਮੁੜ ਤੋਂ ਮੀਂਹ ਪੈ ਰਿਹਾ ਹੈ।
ਮੌਨਸੂਨ ਦੇ ਮੁੜ ਸਰਗਰਮ ਹੋਣ ਕਾਰਨ ਸੂਬੇ ਵਿੱਚ ਮੁੜ ਤੋਂ ਮੀਂਹ ਪੈ ਰਿਹਾ ਹੈ। ਸੋਮਵਾਰ ਅੱਧੀ ਰਾਤ ਤੋਂ ਮੰਗਲਵਾਰ ਸਵੇਰ ਤੱਕ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਦੋ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੀਂਹ ਕਾਰਨ ਦਿਨ ਦਾ ਤਾਪਮਾਨ ਵੀ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆ ਗਿਆ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ ਵਿੱਚ 55.5 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ਵਿੱਚ 44.5 ਮਿਲੀਮੀਟਰ, ਗੁਰਦਾਸਪੁਰ ਵਿੱਚ 22.7 ਮਿਲੀਮੀਟਰ, ਅੰਮ੍ਰਿਤਸਰ ਵਿੱਚ 10.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਲੁਧਿਆਣਾ, ਚੰਡੀਗੜ੍ਹ ਅਤੇ ਰੂਪਨਗਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਮੀਂਹ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 31 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਦੂਜੇ ਪਾਸੇ ਵਿਭਾਗ ਦੀ ਨਵੀਂ ਭਵਿੱਖਬਾਣੀ ਮੁਤਾਬਕ ਬੁੱਧਵਾਰ ਨੂੰ ਵੀ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਇਸ ਸਬੰਧੀ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਹਾਲਾਂਕਿ ਸੋਮਵਾਰ ਦੀ ਭਵਿੱਖਬਾਣੀ ‘ਚ ਵਿਭਾਗ ਨੇ ਮੰਗਲਵਾਰ ਨੂੰ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਸੀ। ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ। ਕਈ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਿਹਾ।