ਦਿਲਜੀਤ ਤੋਂ ਇਲਾਵਾ ਆਯੁਸ਼ਮਾਨ ਖੁਰਾਨਾ ਦੇ ਨਾਂ ਦੀ ਵੀ ਕਾਫੀ ਸਮੇਂ ਤੋਂ ਚਰਚਾ ਹੋ ਰਹੀ ਹੈ ਕਿ ਉਹ ਇਸ ਫਿਲਮ ਦਾ ਹਿੱਸਾ ਬਣ ਸਕਦੇ ਹਨ।
ਸਾਲ 2023 ‘ਚ ਸੰਨੀ ਦਿਓਲ ਨੇ ਫਿਲਮ ‘ਗਦਰ 2’ ਨਾਲ ਵੱਡੇ ਪਰਦੇ ‘ਤੇ ਵਾਪਸੀ ਕੀਤੀ। ਲੋਕਾਂ ਨੇ ਉਸ ਦੀ ਫਿਲਮ ਨੂੰ ਕਾਫੀ ਪਸੰਦ ਕੀਤਾ ਅਤੇ ਇਸ ਨੇ ਬਾਕਸ ਆਫਿਸ ‘ਤੇ ਵੀ ਕਾਫੀ ਮੁਨਾਫਾ ਕਮਾਇਆ। ਇਸ ਤੋਂ ਬਾਅਦ ਉਨ੍ਹਾਂ ਨੇ 2024 ‘ਚ ਬਾਰਡਰ ਦੀ 27ਵੀਂ ਵਰ੍ਹੇਗੰਢ ‘ਤੇ ਬਾਰਡਰ 2 ਦਾ ਐਲਾਨ ਕੀਤਾ, ਜਿਸ ਨੂੰ ਸੁਣ ਕੇ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ।
ਸੰਨੀ ਦਿਓਲ ਦੀ ਇਸ ਫਿਲਮ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਅਜਿਹੇ ‘ਚ ਹੁਣ ਇਸ ਦੀ ਸਟਾਰ ਕਾਸਟ ਨੂੰ ਲੈ ਕੇ ਇਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਦਰਅਸਲ, ਆਯੁਸ਼ਮਾਨ ਖੁਰਾਨਾ ਦੇ ਨਾਲ ਹੁਣ ਇੱਕ ਹੋਰ ਅਦਾਕਾਰ ਦਾ ਨਾਮ ਸਾਹਮਣੇ ਆਇਆ ਹੈ, ਜੋ ਇਸ ਫਿਲਮ ਦਾ ਹਿੱਸਾ ਬਣ ਸਕਦਾ ਹੈ।
ਇਹ ਗਾਇਕ-ਅਦਾਕਾਰ ਬਣੇਗਾ ‘ਬਾਰਡਰ 2’ ਦਾ ਹਿੱਸਾ
ਪੀਪਿੰਗ ਮੂਨ ਦੀ ਰਿਪੋਰਟ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਅਨੁਰਾਗ ਸਿੰਘ ਦੇ ਨਿਰਦੇਸ਼ਨ ‘ਚ ਬਣ ਰਹੀ ਇਸ ਫਿਲਮ ‘ਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਵੀ ਨਜ਼ਰ ਆ ਸਕਦੇ ਹਨ। ਹਾਲਾਂਕਿ ਇਸ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਿਲਜੀਤ ਫਿਲਮ ‘ਚ ਕਿਸ ਤਰ੍ਹਾਂ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਇਸ ਬਾਰੇ ਵੀ ਜਾਣਕਾਰੀ ਮਿਲਣੀ ਬਾਕੀ ਹੈ।