ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਰੁਪਏ ਲੈਣ ਦੇ ਲਾਲਚ ’ਚ ਡਾਕਟਰ ਸੁਨੀਲ ਬਾਂਸਲ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ।
ਸ੍ਰੀ ਮੁਕਤਸਰ ਸਾਹਿਬ ਐਸਐਸਪੀ ਭਾਗੀਰਥ ਸਿੰਘ ਮੀਨਾ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਕਵਲਪ੍ਰੀਤ ਸਿੰਘ ਚਾਹਿਲ ਐਸਪੀ (ਐਚ) ਤੇ ਮਨਮੀਤ ਸਿੰਘ ਢਿੱਲੋਂ ਐਸਪੀ (ਡੀ) ਸ੍ਰੀ ਮੁਕਤਸਰਸ ਸਾਹਿਬ ਦੀ ਨਿਗਰਾਨੀ ਹੇਠ ਇੰਸ: ਗੁਰਵਿੰਦਰ ਸਿੰਘ ਇੰਚਾਰਜ ਸੀਆਈਏ ਸ੍ਰੀ ਮੁਕਤਸਰ ਸਾਹਿਬ ਤੇ ਇੰਸ: ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵੱਲੋਂ ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਕਵਲਪ੍ਰੀਤ ਸਿੰਘ ਚਾਹਿਲ ਐਸਪੀ (ਐਚ) ਨੇ ਦੱਸਿਆ ਕਿ ਡਾਕਟਰ ਸੁਨੀਲ ਬਾਂਸਲ ਪੁੱਤਰ ਸ਼ਾਮ ਲਾਲ ਵਾਸੀ ਨਿਊ ਸ਼ਾਮ ਨਰਾਣਿਨ ਹਸਪਤਾਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਨੇ ਬਿਆਨ ਦਿੱਤਾ ਕਿ 28.07.2024 ਦੀ ਸ਼ਾਮ ਨੂੰ ਉਸ ਨੂੰ ਕਿਸੇ ਅਣਜਾਨ ਨੰਬਰ ਤੋਂ ਫੋਨ ਆਇਆ ਜਿਸ ਨੇ ਉਸ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ, ਜਿਸ ਦੇ ਬਿਆਨਾਂ ਤੇ ਪੁਲਿਸ ਵੱਲੋਂ ਮੁੱਕਦਮਾ ਨੰਬਰ 143 ਮਿਤੀ 31.07.2024 ਅ/ਧ 308(2), 351 ਬੀਐਨਐਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਬਰਖਿਲਾਫ ਨਾ-ਮਾਲੂਮ ਵਿਅਕਤੀਆਂ ਤੇ ਦਰਜ਼ ਰਜਿਸਟਰ ਕਰਕੇੇ ਤਫਤੀਸ਼ ਸ਼ੁਰੂ ਕੀਤੀ ਗਈ, ਤਫਤੀਸ਼ ਦੌਰਾਨ ਟੈਕਨੀਕਲ ਤੇ ਅਧੁਨਿਕ ਢੰਗ ਤਰੀਕਿਆਂ ਦੀ ਮੱਦਦ ਨਾਲ ਮੁਲਜ਼ਮ ਤਰਸੇਮ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਖੁੱਬਣ ਜਿਲ੍ਹਾ ਫਾਜਿਲਕਾ ਤੇ ਮੁਲਜ਼ਮ ਲਵਜੀਤ ਸਿੰਘ ਉੱਰਫ ਲਵੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਕੁੱਤਿਆਂਵਾਲੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਟਰੇਸ ਕਰਕੇ ਉੱਕਤ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਰੁਪਏ ਲੈਣ ਦੇ ਲਾਲਚ ’ਚ ਡਾਕਟਰ ਸੁਨੀਲ ਬਾਂਸਲ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਪਾਸੋਂ ਫਿਰੌਤੀ ਮੰਗਣ ’ਚ ਵਰਤੇ 02 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।








