ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਦੇ ਮਸਲੇ ’ਤੇ ਲਾਪਰਵਾਹੀ ਵਰਤਣ ਵਾਲਾ ਕਲਰਕ ਮੁਅੱਤਲ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਮੰਗਲਵਾਰ ਨੂੰ ਕੀਤੀ ਗਈ ਸਿਫਾਰਸ਼ ਉੱਤੇ ਕਾਰਵਾਈ ਕਰਦੇ ਹੋਏ ਡਾਇਰੈਕਟਰ ਸਥਾਨਕ ਸਰਕਾਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੇ ਮੁੱਦੇ ਉੱਤੇ ਲਾਪ੍ਰਵਾਹੀ ਵਰਤਣ ਵਾਲੇ ਰਈਆ ਦੇ ਕਲਰਕ ਓਂਕਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਥੋਰੀ ਨੇ ਉਕਤ ਕਲਰਕ ਵੱਲੋਂ ਵੋਟਰ ਰਜਿਸਟਰੇਸ਼ਨ ਦੇ ਮਾਮਲੇ ਵਿਚ ਕੀਤੀ ਜਾ ਕੀਤੀ ਜਾ ਰਹੀ ਲਾਪ੍ਰਵਾਹੀ ਦਾ ਹਵਾਲਾ ਦਿੰਦੇ ਹੋਏ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਪੱਤਰ ਲਿਖ ਕੇ ਉਸ ਦੀ ਕੁਤਾਹੀ ਪ੍ਰਤੀ ਜਾਣੂ ਕਰਵਾਇਆ ਸੀ।
ਬੁੱਧਵਾਰ ਨੂੰ ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ ਨੇ ਤੁਰੰਤ ਪ੍ਰਭਾਵ ਨਾਲ ਉਂਕਾਰ ਸਿੰਘ ਨੂੰ ਮੁਅੱਤਲ ਕਰਕੇ ਕਾਰਜਸਾਧਕ ਅਫਸਰ ਰਈਆ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਬਾਬਤ ਨਗਰ ਕੌਂਸਲ ਵਿੱਤ ਮਤਾ ਪਾਸ ਕਰਨ।