Home Desh Weather Update: ਸਾਵਧਾਨ!, 5 ਅਗਸਤ ਤੱਕ ਇਨ੍ਹਾਂ ਸੂਬਿਆਂ ਲਈ ਅਲਰਟ, ਹੋਵੇਗੀ ਭਾਰੀ...

Weather Update: ਸਾਵਧਾਨ!, 5 ਅਗਸਤ ਤੱਕ ਇਨ੍ਹਾਂ ਸੂਬਿਆਂ ਲਈ ਅਲਰਟ, ਹੋਵੇਗੀ ਭਾਰੀ ਬਾਰਸ਼

27
0

ਮੌਸਮ ਵਿਭਾਗ ਨੇ 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ (IMD) ਨੇ ਦਿੱਲੀ-NCR ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ-ਐੱਨਸੀਆਰ ‘ਚ ਬੁੱਧਵਾਰ-ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਤੜਕੇ ਦਿੱਲੀ ਦੇ ਕਈ ਇਲਾਕਿਆਂ ‘ਚ ਬਾਰਿਸ਼ ਜਾਰੀ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਭਾਰੀ ਮੀਂਹ ਕਾਰਨ ਵੱਖ-ਵੱਖ ਘਟਨਾਵਾਂ ‘ਚ 9 ਲੋਕਾਂ ਦੀ ਜਾਨ ਚਲੀ ਗਈ ਸੀ।

ਇੱਥੇ ਭਾਰੀ ਮੀਂਹ ਪਵੇਗਾ
ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ ਪੂਰਬੀ ਮੱਧ ਪ੍ਰਦੇਸ਼ ਅਤੇ ਮੱਧ ਮਹਾਰਾਸ਼ਟਰ ਵਿੱਚ ਅਲੱਗ-ਥਲੱਗ ਥਾਵਾਂ ਉਤੇ ਬਹੁਤ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਉੱਤਰਾਖੰਡ, ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ ਅਤੇ ਮੇਘਾਲਿਆ, ਕੋਂਕਣ ਅਤੇ ਗੋਆ, ਗੁਜਰਾਤ ਖੇਤਰ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਰਾਜਸਥਾਨ ‘ਚ ਭਾਰੀ ਮੀਂਹ ਜਾਰੀ ਹੈ। ਰਾਜਧਾਨੀ ਜੈਪੁਰ ਸਮੇਤ ਕਈ ਇਲਾਕਿਆਂ ‘ਚ ਰਿਕਾਰਡ ਤੋੜ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਝਾਰਖੰਡ ਦੇ ਉੱਪਰ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ। ਅਗਲੇ 48 ਘੰਟਿਆਂ ‘ਚ ਇਸ ਦੇ ਹੋਰ ਤੇਜ਼ ਹੋਣ ਅਤੇ ਮੱਧ ਪ੍ਰਦੇਸ਼ ਦੇ ਰਸਤੇ ਰਾਜਸਥਾਨ ਵੱਲ ਵਧਣ ਦੀ ਪ੍ਰਬਲ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਨਿਰਦੇਸ਼ਕ ਰਾਧੇਸ਼ਿਆਮ ਸ਼ਰਮਾ ਨੇ ਦੱਸਿਆ ਕਿ ਘੱਟ ਦਬਾਅ ਦੇ ਪ੍ਰਭਾਵ ਕਾਰਨ ਭਲਕੇ ਤੋਂ ਦੱਖਣ-ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀਆਂ ਗਤੀਵਿਧੀਆਂ ਹੋਣਗੀਆਂ। 4 ਅਤੇ 5 ਅਗਸਤ ਨੂੰ ਘੱਟ ਦਬਾਅ ਦਾ ਰਾਜ ਦੇ ਦੱਖਣ-ਪੂਰਬੀ ਅਤੇ ਪੱਛਮੀ ਹਿੱਸਿਆਂ ‘ਤੇ ਸਭ ਤੋਂ ਵੱਧ ਪ੍ਰਭਾਵ ਪੈਣ ਦੀ ਪ੍ਰਬਲ ਸੰਭਾਵਨਾ ਹੈ।

Previous articleਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ‘ਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ
Next articleਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ SSP ਸਣੇ ਵੱਡੇ ਅਫ਼ਸਰ ਬਦਲੇ, ਵੇਖੋ ਪੂਰੀ ਲਿਸਟ

LEAVE A REPLY

Please enter your comment!
Please enter your name here