Home Crime 5 ਹਜ਼ਾਰ ਦੀ ਰਿਸ਼ਵਤ ਦੇ ਦੋਸ਼ ਹੇਠ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਇਕ ਮਹੀਨਾ...

5 ਹਜ਼ਾਰ ਦੀ ਰਿਸ਼ਵਤ ਦੇ ਦੋਸ਼ ਹੇਠ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਇਕ ਮਹੀਨਾ ਪਹਿਲਾਂ ਐਂਟੀ ਕੁਰੱਪਸ਼ਨ ਲਾਈਨ ’ਤੇ ਆਈ ਸੀ ਸ਼ਿਕਾਇਤ

29
0

ਵਿਜੀਲੈਂਸ ਵਿਭਾਗ ਬਰਨਾਲਾ ਵਲੋਂ ਇਕ ਹੈੱਡ ਕਾਂਸਟੇਬਲ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਵਿਭਾਗ ਬਰਨਾਲਾ ਵਲੋਂ ਇਕ ਹੈੱਡ ਕਾਂਸਟੇਬਲ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ ਅੰਦਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਤਹਿਤ ਸ਼ਿਕਾਇਤਕਰਤਾ ਗੁਰਵਿੰਦਰ ਕੌਰ ਵਾਸੀ ਹੰਡਿਆਇਆ ਨੇ ਕਰੀਬ ਇਕ ਮਹੀਨਾ ਪਹਿਲਾਂ ਐਂਟੀ ਕੁਰੱਪਸ਼ਨ ਲਾਈਨ ’ਤੇ ਸ਼ਿਕਾਇਤ ਦਿੱਤੀ ਸੀ ਕਿ ਹੈੱਡ ਕਾਂਸਟੇਬਲ ਗੁਲਾਬ ਸਿੰਘ ਜੋ ਕਿ ਪਹਿਲਾਂ ਥਾਣਾ ਰੂੜੇਕੇ ਕਲਾਂ ਵਿਖੇ ਤੈਨਾਤ ਸੀ, ਨੇ ਉਸਨੂੰ ਇਕ ਦਰਖ਼ਾਸਤ ਦੀ ਆੜ ’ਚ ਡਰਾ ਕੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਲਈ ਸੀ ਜਿਸ ਦੀ ਉਸਨੇ ਰਿਕਾਰਡਿੰਗ ਵੀ ਕਰ ਲਈ ਸੀ।

ਉਸਨੇ ਵਿਜੀਲੈਂਸ ਵਿਭਾਗ ਕੋਲ ਪਹੁੰਚ ਕੀਤੀ ਤਾਂ ਵਿਭਾਗ ਵਲੋਂ ਡੂੰਘਾਈ ਨਾਲ ਪੜ੍ਹਤਾਲ ਕਰਨ ਉਪਰੰਤ ਮੁਲਜ਼ਮ ਨੂੰ ਕੋਰਟ ਕੰਪਲੈਕਸ ਨੇੜਿਓਂ ਗ੍ਰਿਫ਼ਤਾਰ ਕਰ ਕੇ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਮਾਮਲਾ ਦਰ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Previous articleਏਅਰ ਇੰਡੀਆ ਨੇ ਅੱਠ ਅਗਸਤ ਤੱਕ ਰੋਕੀਆਂ ਇਜ਼ਰਾਈਲ ਲਈ ਉਡਾਣਾਂ, ਪੱਛਮੀ ਏਸ਼ੀਆ ਦੇ ਹਾਲਾਤ ਕਾਰਨ ਚੁੱਕਿਆ ਕਦਮ
Next articleਪੰਜਾਬੀ ਯੂਨੀਵਰਸਿਟੀ ’ਚ ਅਕਾਦਮਿਕ ਕੌਂਸਲ ਦੇ ਫੈਸਲੇ ਦੀ ਉਲੰਘਣਾ, ਪੰਜਾਬੀ ਦੀ ਲਾਜ਼ਮੀ ਪੜ੍ਹਾਈ ਤੋਂ ਪਾਸਾ ਵੱਟ ਰਿਹਾ ਕੰਪਿਊਟਰ ਸਾਇੰਸ ਵਿਭਾਗ

LEAVE A REPLY

Please enter your comment!
Please enter your name here