ਅੱਠ ਸੂਬਿਆਂ ਨੂੰ 3 ਤੋਂ 8 ਅਗਸਤ ਤਕ ਯੈਲੋ ਅਲਰਟ ‘ਤੇ ਰੱਖਿਆ ਗਿਆ ਹੈ।
ਦੇਸ਼ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ। ਦਿੱਲੀ-ਐਨਸੀਆਰ ਤੇ ਪਹਾੜੀ ਇਲਾਕਿਆਂ ਵਿੱਚ ਮੀਂਹ ਕਾਰਨ ਲੋਕ ਪਰੇਸ਼ਾਨ ਹੋ ਗਏ ਹਨ। ਮੌਸਮ ਵਿਭਾਗ ਨੇ ਅਗਸਤ ਅਤੇ ਸਤੰਬਰ ਦੇ ਮਹੀਨਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਅਗਸਤ ‘ਚ ਲਾ ਨੀਨਾ ਦੇ ਆਉਣ ਨਾਲ ਹੋਰ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਜ਼ਮੀਨ ਖਿਸਕਣ ਦਾ ਵੀ ਖਤਰਾ ਬਣਿਆ ਹੋਇਆ ਹੈ।
ਮੌਸਮ ਵਿਭਾਗ ਮੁਤਾਬਕ ਅਗਸਤ-ਸਤੰਬਰ ‘ਚ ਹੋਰ ਮੀਂਹ ਪੈ ਸਕਦਾ ਹੈ। ਦੇਸ਼ ਵਿਚ 1 ਜੂਨ ਤੋਂ ਹੁਣ ਤਕ 453.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਅਜਿਹੇ ‘ਚ ਹੁਣ ਤਕ ਆਮ ਬਾਰਿਸ਼ ਨਾਲੋਂ 2 ਫੀਸਦੀ ਜ਼ਿਆਦਾ ਬਾਰਿਸ਼ ਹੋ ਚੁੱਕੀ ਹੈ।
ਇਨ੍ਹਾਂ ਸੂਬਿਆਂ ਨੂੰ ਯੈਲੋ ਅਲਰਟ ‘ਤੇ ਰੱਖਿਆ
ਅੱਠ ਸੂਬਿਆਂ ਨੂੰ 3 ਤੋਂ 8 ਅਗਸਤ ਤਕ ਯੈਲੋ ਅਲਰਟ ‘ਤੇ ਰੱਖਿਆ ਗਿਆ ਹੈ। ਇਨ੍ਹਾਂ ਅੱਠ ਸੂਬਿਆਂ ‘ਚ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਵਿਚ ਉੱਤਰਾਖੰਡ, ਛੱਤੀਸਗੜ੍ਹ, ਪੱਛਮੀ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਬਿਹਾਰ, ਪੂਰਬੀ ਰਾਜਸਥਾਨ, ਪੱਛਮੀ ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼ ਸ਼ਾਮਲ ਹਨ।
ਲਾ- ਨੀਨਾ ਕਾਰਨ ਜ਼ਮੀਨ ਖਿਸਕਣ ਦਾ ਖ਼ਤਰਾ
ਮੌਸਮ ਵਿਭਾਗ ਨੇ ਕਿਹਾ ਹੈ ਕਿ ਸਤੰਬਰ ਦੇ ਸ਼ੁਰੂ ‘ਚ ਲਾ ਨੀਨਾ ਭਾਰਤ ‘ਚ ਆ ਜਾਵੇਗਾ। ਇਸ ਦੌਰਾਨ ਭਾਰੀ ਬਾਰਿਸ਼ ਹੋਵੇਗੀ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਮੀਂਹ ਕਾਰਨ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਹੋ ਸਕਦੀ ਹੈ। ਇਸ ਸਮੇਂ ਦੌਰਾਨ ਪਹਾੜੀ ਖੇਤਰਾਂ ਵਿੱਚ ਜ਼ਮੀਨ ਖਿਸਕਣ ਦਾ ਵੱਡਾ ਖ਼ਤਰਾ ਹੈ। ਅਜਿਹੇ ‘ਚ ਲੋਕਾਂ ਨੂੰ ਬਹੁਤ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ।