ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੋਰਡ ਦਾ ਚੇਅਰਮੈਨ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੂੰ ਲਗਾਇਆ ਗਿਆ ਹੈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦਾ ਗਠਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਨੇਤਾ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Daljit Singh Cheema) ਨੇ ਦੱਸਿਆ ਕਿ ਬੋਰਡ ਦਾ ਚੇਅਰਮੈਨ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ (Balwinder Singh Bhoondar) ਨੂੰ ਲਗਾਇਆ ਗਿਆ ਹੈ ਜਦਕਿ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਤੇ ਡਾ. ਦਲਜੀਤ ਚੀਮਾ ਨੂੰ ਮੈਂਬਰ ਬਣਾਇਆ ਗਿਆ ਹੈ।