Home Desh ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਰੋਈ ਆਤਿਸ਼ੀ, ਸੰਜੇ ਸਿੰਘ ਬੋਲੇ- ’17 ਮਹੀਨਿਆਂ...

ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਰੋਈ ਆਤਿਸ਼ੀ, ਸੰਜੇ ਸਿੰਘ ਬੋਲੇ- ’17 ਮਹੀਨਿਆਂ ਦਾ ਹਿਸਾਬ ਕੌਣ ਦੇਵੇਗਾ?’

32
0

ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ  ਵਿਚ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ  ਲਈ ਅੱਜ ਦਾ ਦਿਨ ਖ਼ੁਸ਼ਖ਼ਬਰੀ ਵਾਲਾ ਰਿਹਾ।

 ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ (Delhi Excise Policy Scam) ਵਿਚ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ (Manish Sisodia) ਲਈ ਅੱਜ ਦਾ ਦਿਨ ਖ਼ੁਸ਼ਖ਼ਬਰੀ ਵਾਲਾ ਰਿਹਾ। ਜਿੱਥੇ ਸੁਪਰੀਮ ਕੋਰਟ ਨੇ ਉਸ ਨੂੰ ਰੈਗੂਲਰ ਜ਼ਮਾਨਤ ਦਿੱਤੀ। ਜ਼ਿਕਰਯੋਗ ਹੈ ਕਿ ਉਹ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਜੇਲ੍ਹ ’ਚ ਸਨ। ਹੁਣ AAP ਆਗੂਆਂ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।
ਸੰਜੇ ਸਿੰਘ (Sanjay Singh)ਨੇ ਆਪਣੇ ਐਕਸ ‘ਤੇ ਲਿਖਿਆ: 17 ਮਹੀਨਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਸਾਨੂੰ ਇਹ ਜਿੱਤ ਮਿਲੀ ਹੈ। ਮੈਂ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਕਦੋਂ ਤੱਕ ਬਦਲੇ ਦੀ ਰਾਜਨੀਤੀ ਕਰਦੇ ਰਹਿਣਗੇ? ਸੁਪਰੀਮ ਕੋਰਟ ਦਾ ਇਹ ਹੁਕਮ ਮੋਦੀ ਸਰਕਾਰ ਦੀ ਤਾਨਾਸ਼ਾਹੀ ‘ਤੇ ਜ਼ੋਰਦਾਰ ਥੱਪੜ ਹੈ। ਭਾਜਪਾ ਨੇ ਉਸ ਆਦਮੀ ਨੂੰ 17 ਮਹੀਨੇ ਜੇਲ੍ਹ ਵਿਚ ਰੱਖਿਆ, ਜਿਸ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਇਆ। ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ। ਸੁਪਰੀਮ ਕੋਰਟ (Supreme Court) ਦਾ ਇਹ ਫ਼ੈਸਲਾ ਲੋਕਤੰਤਰ ਲਈ ਬਹੁਤ ਚੰਗੀ ਖ਼ਬਰ ਹੈ।
Previous articleਤੀਜ ਦੇ ਤਿਉਹਾਰ ਉਤੇ ਸਰਕਾਰ ਦਾ ਵੱਡਾ ਐਲਾਨ, ਹੁਣ 500 ਰੁਪਏ ਵਿਚ ਮਿਲੇਗਾ LPG ਸਿਲੰਡਰ…
Next articleਓਲੰਪਿਕ ਮੈਡਲ ਜੇਤੂ ਮਨੂ ਭਾਕਰ ਨੇ CM ਮਾਨ ਨਾਲ ਕੀਤੀ ਮੁਲਾਕਾਤ, ਸ਼ੇਅਰ ਕੀਤਾ ਐਕਸਪੀਰੀਅੰਸ

LEAVE A REPLY

Please enter your comment!
Please enter your name here