ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਅਸਤੀਫਾ ਨਾ ਦਿੱਤਾ ਤਾਂ ਉਹ ਜੱਜਾਂ ਅਤੇ ਚੀਫ਼ ਜਸਟਿਸ ਓਬੈਦੁਲ ਹਸਨ (chief justice obaidul hassan) ਦੀਆਂ ਰਿਹਾਇਸ਼ਾਂ ‘ਤੇ ਧਾਵਾ ਬੋਲ ਦੇਣਗੇ।
ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ (chief justice obaidul hassan) ਨੇ ਨਿਆਂਪਾਲਿਕਾ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਢਾਕਾ ‘ਚ ਸੁਪਰੀਮ ਕੋਰਟ ਦਾ ਘਿਰਾਓ ਕੀਤਾ। ਇਸ ਤੋਂ ਬਾਅਦ ਚੀਫ਼ ਜਸਟਿਸ ਸਮੇਤ ਸਾਰੇ ਜੱਜਾਂ ਨੂੰ ਦੁਪਹਿਰ 1 ਵਜੇ ਤੱਕ ਅਸਤੀਫ਼ੇ ਦੇਣ ਲਈ ਕਿਹਾ ਗਿਆ।
ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਦੇਸ਼ ਭਰ ਵਿੱਚ ਸੁਪਰੀਮ ਕੋਰਟ, ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਦੇ ਜੱਜਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ।
ਇਹ ਪੁੱਛੇ ਜਾਣ ‘ਤੇ ਕਿ ਕੀ ਸੁਪਰੀਮ ਕੋਰਟ ਦੇ ਹੋਰ ਜੱਜ ਵੀ ਅਸਤੀਫਾ ਦੇਣਗੇ, ਚੀਫ ਜਸਟਿਸ ਨੇ ਕਿਹਾ, “ਇਹ ਉਨ੍ਹਾਂ ਦਾ ਫੈਸਲਾ ਹੈ।”
ਮੁਹੰਮਦ ਯੂਨਸ ਬਣੇ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ