Home Desh ਰਾਜੋਆਣਾ ਨਾਲ ਮੁਲਾਕਾਤ ਕਰਨ ਪਟਿਆਲਾ ਜੇਲ੍ਹ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ...

ਰਾਜੋਆਣਾ ਨਾਲ ਮੁਲਾਕਾਤ ਕਰਨ ਪਟਿਆਲਾ ਜੇਲ੍ਹ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, SGPC ਪ੍ਰਧਾਨ ਵੀ ਨਾਲ ਮੌਜੂਦ

33
0

 ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਨੂੰ ਚਿੱਠੀ ਲਿਖੀ ਸੀ ਤੇ ਭੁੱਖ ਹੜਤਾਲ ਕਰਨ ਦੀ ਗੱਲ ਕਹੀ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਪਟਿਆਲਾ ਵਿਖੇ ਕੇਂਦਰ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨਾਲ ਮੁਲਕਾਤ ਕਰਨ ਪੁੱਜੇ ਹਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੀ ਨਾਲ ਹਨ।
ਦੱਸਣਾ ਬਣਦਾ ਹੈ ਕਿ ਫਾਂਸੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰ ਸਰਕਾਰ ਤੋਂ ਸਜ਼ਾ ਮਾਫ਼ੀ ਦੇ ਮਾਮਲੇ ‘ਚ ਕੋਈ ਪੈਰਵਾਈ ਨਾ ਕਰਨ ‘ਤੇ ਸਿੱਖ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਸੀ ਤੇ ਭੁੱਖ ਹੜਤਾਲ ਕਰਨ ਦੀ ਗੱਲ ਕਹੀ ਸੀ।
ਇਸ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਵੱਲੋਂ ਵੀ ਰਾਜੋਆਣਾ ਨਾਲ ਮੁਲਕਾਤ ਕਰ ਕੇ ਮਾਮਲੇ ਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸੇ ਲੜੀ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮੰਗਲਵਾਰ ਨੂੰ ਰਾਜੋਆਣਾ ਨਾਲ ਜੇਲ੍ਹ ‘ਚ ਮੁਲਕਾਤ ਕਰਨ ਪੁੱਜੇ ਹਨ।
Previous articleਪੰਜਾਬ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਭਾਰਤ-ਪਾਕਿ ਸਰਹੱਦ ‘ਤੇ BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
Next articleਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

LEAVE A REPLY

Please enter your comment!
Please enter your name here