Home Desh ਕੋਲਕਾਤਾ ‘ਚ ਡਾਕਟਰ ਨਾਲ ਹੋਈ ਦਰਿੰਦਗੀ ਦੇਖ Kangana Ranaut ਦਾ ਖੌਲਿਆ ਖ਼ੂਨ,... Deshlatest NewsPanjabRajniti ਕੋਲਕਾਤਾ ‘ਚ ਡਾਕਟਰ ਨਾਲ ਹੋਈ ਦਰਿੰਦਗੀ ਦੇਖ Kangana Ranaut ਦਾ ਖੌਲਿਆ ਖ਼ੂਨ, ਕਿਹਾ- CBI ਨੂੰ ਸੌਂਪਿਆ ਜਾਵੇ ਕੇਸ By admin - August 13, 2024 165 0 FacebookTwitterPinterestWhatsApp kangana ranaut ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਮਹਿਲਾ ਟ੍ਰੇਨੀ ਡਾਕਟਰ ਨਾਲ ਹੋਈ ਦਰਿੰਦਗੀ ਨੇ ਸਾਰਿਆਂ ਨੂੰ ਹਲੂਣ ਕੇ ਰੱਖ ਦਿੱਤਾ ਹੈ। ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ (RG Kar Medical College and Hospital) ਵਿਚ ਮਹਿਲਾ ਟ੍ਰੇਨੀ ਡਾਕਟਰ ਨਾਲ ਹੋਈ ਦਰਿੰਦਗੀ ਨੇ ਸਾਰਿਆਂ ਨੂੰ ਹਲੂਣ ਕੇ ਰੱਖ ਦਿੱਤਾ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਦੇਸ਼ ਭਰ ਵਿਚ ਮੰਗ ਕੀਤੀ ਜਾ ਰਹੀ ਹੈ। ਡਾਕਟਰ ਸੜਕਾਂ ‘ਤੇ ਆ ਗਏ ਹਨ ਤੇ ਸੁਰੱਖਿਆ ਦੀ ਮੰਗ ਕਰ ਰਹੇ ਹਨ। ਹੁਣ ਟ੍ਰੇਨੀ ਡਾਕਟਰ ਨਾਲ ਜਬਰ-ਜਿਨਾਹ ਅਤੇ ਕਤਲ ਮਾਮਲੇ ‘ਤੇ ਕੰਗਨਾ ਰਣੌਤ (Kangana Ranaut) ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਅਦਾਕਾਰਾ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ (Kangana Ranaut) ਰਾਜਨੀਤੀ ਤੋਂ ਲੈ ਕੇ ਫਿਲਮੀ ਦੁਨੀਆ ਤਕ ਦੇ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਦਿੰਦੀ ਹੈ। ਉਹ ਆਪਣੇ ਨਿਡਰ ਬਿਆਨਾਂ ਲਈ ਚਰਚਾ ਵਿਚ ਰਹਿੰਦੀ ਹੈ। ਹਾਲ ਹੀ ‘ਚ ਕੰਗਨਾ ਨੇ ਕੋਲਕਾਤਾ ‘ਚ ਇਕ ਡਾਕਟਰ ਨਾਲ ਹੋਏ ਘਿਨਾਉਣੇ ਅਪਰਾਧ ਮਾਮਲੇ ‘ਤੇ ਵੀ ਗੁੱਸਾ ਜ਼ਾਹਿਰ ਕੀਤਾ ਹੈ। ਉਸ ਨੇ ਇੱਕ ਲੰਮਾ ਨੋਟ ਲਿਖ ਕੇ ਕੇਸ ਸੀਬੀਆਈ (CBI) ਨੂੰ ਸੌਂਪਣ ਦੀ ਮੰਗ ਕੀਤੀ ਹੈ। ਕੋਲਕਾਤਾ ‘ਚ ਡਾਕਟਰ ਦੇ ਕਤਲ ‘ਤੇ ਕੰਗਨਾ ਰਣੌਤ ਦਾ ਗੁੱਸਾ ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿਚ ਲਿਖਿਆ, ‘ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਸਿਖਿਆਰਥੀ ਮਹਿਲਾ ਡਾਕਟਰ ਦੀ ਹੱਤਿਆ ਭਿਆਨਕ ਹੈ। ਸ਼ੁੱਕਰਵਾਰ ਸਵੇਰੇ ਸੈਮੀਨਾਰ ਹਾਲ ਅੰਦਰ ਮਹਿਲਾ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਦੀ ਅਰਧ ਨਗਨ ਲਾਸ਼ ਮਿਲੀ। ਉਸ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ ਤੇ ਉਸਦੇ ਸਰੀਰ ‘ਤੇ ਕਈ ਸੱਟਾਂ ਸਨ। ਸ਼ੁਰੂਆਤੀ ਪੋਸਟ ਮਾਰਟਮ ਰਿਪੋਰਟ ਵਿਚ ਕਤਲ ਤੋਂ ਪਹਿਲਾਂ ਜਿਨਸੀ ਸ਼ੋਸ਼ਣ ਦਾ ਸੰਕੇਤ ਮਿਲਦਾ ਹੈ। ਮੈਨੂੰ ਉਮੀਦ ਹੈ ਕਿ ਕੇਸ ਸੀਬੀਆਈ ਨੂੰ ਸੌਂਪਿਆ ਜਾਵੇਗਾ ਅਤੇ ਹਮਲਾਵਰ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।