Home Crime ਵਿਦੇਸ਼ੀ ਨੰਬਰ ਤੋਂ ਫ਼ੋਨ ਕਰਕੇ ਫਿਰੌਤੀ ਮੰਗ ਵਾਲੇ 2 ਕਾਬੂ, ਵਪਾਰੀ ਤੋਂ...

ਵਿਦੇਸ਼ੀ ਨੰਬਰ ਤੋਂ ਫ਼ੋਨ ਕਰਕੇ ਫਿਰੌਤੀ ਮੰਗ ਵਾਲੇ 2 ਕਾਬੂ, ਵਪਾਰੀ ਤੋਂ 25 ਲੱਖ ਰੁਪਏ ਦੀ ਮੰਗੀ ਸੀ ਫਿਰੌਤੀ

37
0

 ਫ਼ਤਹਿਗੜ੍ਹ ਸਾਹਿਬ ਵਿਖੇ ਵਿਦੇਸ਼ੀ ਨੰਬਰ ਤੋਂ ਫ਼ੋਨ ਕਰਕੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਵਿਦੇਸ਼ੀ ਨੰਬਰ ਤੋਂ ਫ਼ੋਨ ਕਰਕੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਕਾਰ, ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਫੜੇ ਗਏ ਮੁਲਜ਼ਮਾਂ ਨੇ ਬਡਾਲੀ ਆਲਾ ਸਿੰਘ ਦੇ ਇੱਕ ਕਰਿਆਨਾ ਕਾਰੋਬਾਰੀ ਤੋਂ 15 ਤੋਂ 25 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।
ਪੈਸੇ ਇਕੱਠੇ ਕਰਨ ਲਈ ਵਪਾਰੀ ਦੇ ਘਰ ‘ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰਕੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਪ੍ਰਿੰਸ ਕੁਮਾਰ ਵਾਸੀ ਸਮਾਣਾ ਹਾਲ ਵਾਸੀ ਨੀਲਪੁਰ (ਪਟਿਆਲਾ) ਅਤੇ ਸਤਿੰਦਰ ਸਿੰਘ ਵਾਸੀ ਮੁਕਤਸਰ ਹਾਲ ਵਾਸੀ ਖਮਾਣੋਂ (ਫ਼ਤਹਿਗੜ੍ਹ ਸਾਹਿਬ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਹਿਲੀ ਕਾਲ 21 ਜੁਲਾਈ ਨੂੰ ਆਈ ਸੀ
 ਐੱਸ.ਪੀ.ਡੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਬਡਾਲੀ ਆਲਾ ਸਿੰਘ ਦੇ ਕਰਿਆਨੇ ਦੇ ਦੁਕਾਨਦਾਰ ਅੰਕੁਰ ਮੜਕਨ ਵਾਸੀ ਬਡਾਲੀ ਆਲਾ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 21 ਜੁਲਾਈ 2024 ਨੂੰ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫ਼ੋਨ ਆਇਆ ਸੀ। ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਮੰਗੀ ਗਈ ਸੀ। ਫੋਨ ਕਰਨ ਵਾਲੇ ਕਦੇ 15, ਕਦੇ 20 ਅਤੇ ਕਦੇ 25 ਲੱਖ ਰੁਪਏ ਦੀ ਮੰਗ ਕਰਦੇ ਰਹੇ ਸੀ। ਕੁਝ ਦਿਨਾਂ ਬਾਅਦ ਉਸ ਦੇ ਘਰ ‘ਤੇ ਵੀ ਇੱਟਾਂ-ਪੱਥਰਾਂ ਨਾਲ ਹਮਲਾ ਕੀਤਾ ਗਿਆ।
2 ਦੋਸ਼ੀ ਗ੍ਰਿਫਤਾਰ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਐਸਪੀ ਰਵਜੋਤ ਗਰੇਵਾਲ ਨੇ ਡੀਐਸਪੀ ਬੱਸੀ ਪਠਾਣਾ ਮੋਹਿਤ ਸਿੰਗਲਾ ਅਤੇ ਐਸਐਚਓ ਬਡਾਲੀ ਆਲਾ ਸਿੰਘ ਇੰਸਪੈਕਟਰ ਅਮਰਦੀਪ ਸਿੰਘ ਦੀ ਡਿਊਟੀ ਲਗਾਈ। 3 ਅਗਸਤ 2024 ਨੂੰ ਥਾਣਾ ਬਡਾਲੀ ਆਲਾ ਸਿੰਘ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਦੋਂ ਜਾਂਚ ਕੀਤੀ ਗਈ ਤਾਂ ਪ੍ਰਿੰਸ ਕੁਮਾਰ ਅਤੇ ਸਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਨਸ਼ੇ ਲਈ ਫਿਰੌਤੀ ਦੀ ਮੰਗ ਕੀਤੀ ਸੀ
 ਐਸਪੀ ਯਾਦਵ ਨੇ ਦੱਸਿਆ ਕਿ ਪ੍ਰਿੰਸ ਕੁਮਾਰ ਮੁਹਾਲੀ ਵਿੱਚ ਕਿਰਾਏ ’ਤੇ ਟੈਕਸੀ ਚਲਾਉਂਦਾ ਹੈ। ਕੁਝ ਸਾਲ ਪਹਿਲਾਂ ਉਹ ਆਪਣੇ ਪਰਿਵਾਰ ਸਮੇਤ ਬਡਾਲੀ ਆਲਾ ਸਿੰਘ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਉਹ ਬੁਰੀ ਸੰਗਤ ਦੇ ਪ੍ਰਭਾਵ ਵਿਚ ਆ ਗਿਆ। ਉਹ ਬਡਾਲੀ ਆਲਾ ਸਿੰਘ ਵਿੱਚ ਵੀ ਕਈ ਲੋਕਾਂ ਦਾ ਕਰਜ਼ਾਈ ਹੈ। ਇਸ ਕਾਰਨ ਉਹ ਆਪਣੇ ਪਰਿਵਾਰ ਸਮੇਤ ਨੀਲਪੁਰ, ਪਟਿਆਲਾ ਵਿਖੇ ਰਹਿਣ ਲੱਗ ਪਿਆ। ਨਸ਼ੇ ਦੀ ਪੂਰਤੀ ਲਈ ਉਹ ਆਪਣੇ ਜਾਣਕਾਰ ਸਤਿੰਦਰ ਸਿੰਘ ਨੂੰ ਮਿਲਿਆ ਅਤੇ ਫਿਰੌਤੀ ਦੀ ਮੰਗ ਕਰਨ ਲੱਗਾ। ਵਿਦੇਸ਼ਾਂ ਵਿੱਚ ਬੈਠੇ ਲੋਕਾਂ ਰਾਹੀਂ ਕਾਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਐਸਪੀ ਨੇ ਅੱਗੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਵਿਦੇਸ਼ੀ ਨੰਬਰ ਵਾਲੀ ਸਿਮ ਕਿਸ ਦੇ ਨਾਮ ‘ਤੇ ਚੱਲ ਰਹੀ ਹੈ। ਸਬੰਧਤ ਕੰਪਨੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ।
Previous articleਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
Next articleਤਰੀਕ ‘ਤੇ ਤਰੀਕ…ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਕੋਈ ਰਾਹਤ

LEAVE A REPLY

Please enter your comment!
Please enter your name here