Home Desh 78th Independence Day: ਪੰਜਾਬ CM Bhagwant Singh Maan ਨੇ Jalandhar ‘ਚ ਲਹਿਰਾਇਆ... Deshlatest NewsPanjabRajniti 78th Independence Day: ਪੰਜਾਬ CM Bhagwant Singh Maan ਨੇ Jalandhar ‘ਚ ਲਹਿਰਾਇਆ ਤਿਰੰਗਾ By admin - August 16, 2024 50 0 FacebookTwitterPinterestWhatsApp ਸੁਤੰਤਰਤਾ ਦਿਵਸ ਦੀਆਂ ਤਸਵੀਰਾਂ ਸਾਹਮਣੇ ਆਉਣ ਲੱਗੀਆਂ ਹਨ। ਜਲੰਧਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਰੰਗਾ ਲਹਿਰਾਇਆ ਹੈ। ਦੇਸ਼ ਭਰ ਵਿੱਚ 78ਵਾਂ ਆਜ਼ਾਦੀ ਦਿਵਸ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅਜ਼ਾਦੀ ਲਈ ਸਾਡੇ ਹੀਰੇ ਲੁੱਟ ਲਏ ਹਨ। ਸੀਐਮ ਮਾਨ ਨੇ ਕਿਹਾ ਕਿ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਸਨ। ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਾਹਗਾ ਬਾਰਡਰ ‘ਤੇ ਤਿਰੰਗਾ ਲਹਿਰਾਇਆ ਗਿਆ। ਬਾਰਡਰ ਰੇਂਜ ਦੇ ਡੀਆਈਜੀ ਐਸਐਸ ਚੰਦੇਲ ਨੇ ਝੰਡਾ ਲਹਿਰਾਇਆ। ਇਸ ਮੌਕੇ ਮਠਿਆਈਆਂ ਵੀ ਵੰਡੀਆਂ ਗਈਆਂ। ਹਾਕੀ ਟੀਮ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਸੀਐਮ ਮਾਨ ਨੇ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 19 ਖਿਡਾਰੀ ਖੇਡਣ ਗਏ ਸਨ, ਜਿਨ੍ਹਾਂ ਵਿੱਚੋਂ 10 ਪੰਜਾਬ ਦੇ ਸਨ। ਇਹ ਸਾਰੇ ਜਲੰਧਰ ਇਲਾਕੇ ਦੇ ਰਹਿਣ ਵਾਲੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਜਲਦੀ ਹੀ ਸਨਮਾਨਿਤ ਕੀਤਾ ਜਾਵੇਗਾ। ‘ਖੇੜਾ ਵਤਨ ਪੰਜਾਬ ਦੀਆ’ ਦੀ ਸ਼ੁਰੂਆਤ 28 ਅਗਸਤ ਨੂੰ ਸੰਗਰੂਰ ਤੋਂ ਕੀਤੀ ਜਾਵੇਗੀ। ਸੀਮਾ ਸੁਰੱਖਿਆ ਬਲ ਦੀ ਝਾਂਕੀ ਪਹਿਲੀ ਵਾਰ ਸ਼ਾਮਲ ਕੀਤੀ ਗਈ ਹੁਣ ਝਾਕੀਆਂ ਕੱਢੀਆਂ ਜਾ ਰਹੀਆਂ ਹਨ। ਪਹਿਲੀ ਵਾਰ ਰਾਜ ਪੱਧਰੀ ਸਮਾਗਮ ਵਿੱਚ ਸੀਮਾ ਸੁਰੱਖਿਆ ਬਲ ਦੀ ਝਾਕੀ ਵੀ ਸ਼ਾਮਲ ਕੀਤੀ ਗਈ ਹੈ। ਪੰਜਾਬ ਪੁਲਿਸ ‘ਚ 10 ਹਜ਼ਾਰ ਅਸਾਮੀਆਂ ‘ਤੇ ਹੋਵੇਗੀ ਭਰਤੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਲੱਗੀ ਹੋਈ ਹੈ। ਭਲਾਈ ਸਕੀਮਾਂ ਜਲਦੀ ਸ਼ੁਰੂ ਕੀਤੀਆਂ ਜਾਣਗੀਆਂ। ਪੰਜਾਬ ਪੁਲਿਸ ‘ਚ 10 ਹਜ਼ਾਰ ਅਸਾਮੀਆਂ ‘ਤੇ ਹੋਵੇਗੀ ਭਰਤੀ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ 1.25 ਲੱਖ ਤੱਕ ਲਿਜਾਣ ਦੀ ਕੋਸ਼ਿਸ਼ ਹੈ। ਕਿਉਂਕਿ 2001 ਵਿੱਚ ਵੀ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਅੱਸੀ ਹਜ਼ਾਰ ਸੀ ਜੋ ਕਿ ਅਜੇ ਵੀ ਅੱਸੀ ਹਜ਼ਾਰ ਹੈ, ਜਦਕਿ ਹੁਣ ਪੁਲਿਸ ’ਤੇ ਕੰਮ ਦਾ ਬੋਝ ਬਹੁਤ ਜ਼ਿਆਦਾ ਹੋ ਗਿਆ। 14 ਹਜ਼ਾਰ ਤੋਂ ਵਧ ਨਸ਼ਾ ਤਸਕਰ ਫੜੇ ਗਏ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਬਣਾਈ ਗਈ ਹੈ। 14 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। 14394 ਨਸ਼ਾ ਤਸਕਰ ਫੜੇ ਗਏ ਹਨ। ਨਸ਼ਾ ਤਸਕਰਾਂ ਕੋਲੋਂ 173 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।