ਅਰਵਿੰਦ ਕੇਜਰੀਵਾਲ (arvind kejriwal) ਦੀ ਸ਼ੁਰੂ ਤੋਂ ਹੀ ਇੱਛਾ ਸੀ ਕਿ ਉਹ ਪੜ੍ਹ ਕੇ ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕਰੇ।
ਦਿੱਲੀ (delhi) ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (arvind kejriwal) ਸ਼ੁੱਕਰਵਾਰ ਨੂੰ 56 ਸਾਲ ਦੇ ਹੋ ਗਏ ਹਨ। ਉਹ ਇਸ ਸਮੇਂ ਐਕਸਾਈਜ਼ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਹੈ। ਆਓ ਜਾਣਦੇ ਹਾਂ ਇਸ ਲੇਖ ਰਾਹੀਂ ਅਰਵਿੰਦ ਕੇਜਰੀਵਾਲ ਦੀ ਨਿੱਜੀ ਜ਼ਿੰਦਗੀ ਬਾਰੇ।
ਪੜ੍ਹਾਈ ’ਚ ਰਹੇ ਹਮੇਸ਼ਾ ਅੱਵਲ
ਕੇਜਰੀਵਾਲ ਬਚਪਨ ਤੋਂ ਹੀ ਪੜ੍ਹਾਈ ਵਿੱਚ ਹਮੇਸ਼ਾ ਅੱਗੇ ਰਹੇ ਹਨ। ਇਹੀ ਕਾਰਨ ਹੈ ਕਿ ਉਸਨੇ IIT ਖੜਗਪੁਰ ਤੋਂ ਡਿਗਰੀ ਲਈ ਅਤੇ ਇਨਕਮ ਟੈਕਸ ਅਫਸਰ ਬਣੇ। ਬਾਅਦ ਵਿੱਚ ਅਸਤੀਫਾ ਦੇ ਦਿੱਤਾ ਤੇ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ।
ਡਾਕਟਰ ਬਣਨਾ ਚਾਹੁੰਦਾ ਸੀ, ਬਣ ਗਿਆ ਇੰਜੀਨੀਅਰ
ਅਰਵਿੰਦ ਕੇਜਰੀਵਾਲ ਦੀ ਸ਼ੁਰੂ ਤੋਂ ਹੀ ਇੱਛਾ ਸੀ ਕਿ ਉਹ ਪੜ੍ਹ ਕੇ ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕਰੇ। ਅਰਵਿੰਦ ਕੇਜਰੀਵਾਲ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ ਹੀ ਆਈਆਈਟੀ ਅਤੇ ਆਈਆਰਐਸ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਸੀ। 1995 ਵਿੱਚ, ਅਰਵਿੰਦ ਨੇ ਸੁਨੀਤਾ ਨਾਲ ਵਿਆਹ ਕੀਤਾ ਜੋ 1993 ਬੈਚ ਦੀ ਆਈਆਰਐਸ ਅਧਿਕਾਰੀ ਸੀ। ਦੋਵਾਂ ਦਾ ਇੱਕ ਪੁੱਤਰ ਅਤੇ ਇੱਕ ਧੀ ਹੈ।
ਲਗਾਤਾਰ ਤਿੰਨ ਵਾਰ ਮੁੱਖ ਮੰਤਰੀ ਬਣਨ ਦਾ ਬਣਾਇਆ ਸ਼ਾਨਦਾਰ ਰਿਕਾਰਡ
ਜਦੋਂ ਅਰਵਿੰਦ ਕੇਜਰੀਵਾਲ ਨੇ ‘ਆਪ’ ਦਾ ਗਠਨ ਕੀਤਾ ਤਾਂ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਉਹ ਰਾਜਨੀਤੀ ‘ਚ ਇਤਿਹਾਸ ਰਚਣਗੇ। ਹੁਣ ਸਥਿਤੀ ਇਹ ਹੈ ਕਿ ਦਹਾਕਿਆਂ ਪੁਰਾਣੀ ਆਮ ਆਦਮੀ ਪਾਰਟੀ ਦੀਆਂ ਦੋ ਰਾਜਾਂ ਵਿੱਚ ਸਰਕਾਰਾਂ ਹਨ ਅਤੇ ਹੁਣ ਇਹ ਖੇਤਰੀ ਪਾਰਟੀ ਦੀ ਬਜਾਏ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ। ਕੇਜਰੀਵਾਲ ਨੇ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤਰ੍ਹਾਂ ਉਨ੍ਹਾਂ ਨੇ ਮਰਹੂਮ ਤੇ ਸਾਬਕਾ ਸੀਐਮ ਸ਼ੀਲਾ ਦੀਕਸ਼ਿਤ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।