ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਰਿਕਾਰਡ ਟੁੱਟਿਆ
ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੇ ਪਹਿਲੇ ਸੰਬੋਧਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਿੱਛੇ ਛੱਡ ਦਿੱਤਾ ਹੈ। ਮਨਮੋਹਨ ਸਿੰਘ ਨੇ 2004 ਤੋਂ 2014 ਦਰਮਿਆਨ ਲਾਲ ਕਿਲ੍ਹੇ ਤੋਂ 10 ਵਾਰ ਤਿਰੰਗਾ ਲਹਿਰਾਇਆ ਸੀ। ਇਸ ਮਾਮਲੇ ‘ਚ ਮੋਦੀ ਸਾਬਕਾ ਪ੍ਰਧਾਨ ਮੰਤਰੀਆਂ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ ਤੀਜੇ ਸਥਾਨ ‘ਤੇ ਪਹੁੰਚ ਗਏ ਹਨ। ਨਹਿਰੂ ਨੂੰ ਇਹ ਸਨਮਾਨ 17 ਵਾਰ ਅਤੇ ਇੰਦਰਾ ਨੂੰ 16 ਵਾਰ ਮਿਲਿਆ।