Home Desh Holidays ਲਗਾਤਾਰ 2 ਦਿਨ ਬੰਦ ਰਹਿਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ,... Deshlatest NewsPanjab Holidays ਲਗਾਤਾਰ 2 ਦਿਨ ਬੰਦ ਰਹਿਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ, ਜਾਣੋ ਵਜ੍ਹਾ By admin - August 17, 2024 90 0 FacebookTwitterPinterestWhatsApp ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਤੇ 20 ਅਗਸਤ 2024 ਨੂੰ ਬਾਬਾ ਬਕਾਲਾ ਸਾਹਿਬ (Baba Bakala Sahib) ਕਸਬੇ ਅਧੀਨ ਪੈਂਦੇ ਸਕੂਲਾਂ ‘ਚ ਛੁੱਟੀ ਰਹੇਗੀ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC Amritsar) ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਤੇ 20 ਅਗਸਤ 2024 ਨੂੰ ਬਾਬਾ ਬਕਾਲਾ ਸਾਹਿਬ (Baba Bakala Sahib) ਕਸਬੇ ਅਧੀਨ ਪੈਂਦੇ ਸਕੂਲਾਂ ‘ਚ ਛੁੱਟੀ ਰਹੇਗੀ। ਇਨ੍ਹਾਂ ਸਕੂਲਾਂ ‘ਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਸੀ ਸਕੂਲ ਬਾਬਾ ਬਕਾਲਾ, ਨਿਊ ਮੈਟਿ੍ਕ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਤੇ ਸੰਤ ਮੱਜਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ ਨੂੰ ਵੀ ਦੇ ਦਿੱਤੀ ਗਈ ਹੈ।