Home Desh ਰੱਖੜੀ ਮੌਕੇ CM Mann ਨੇ ਕੀਤੀ ਨੌਕਰੀਆਂ ਦੀ ਬਰਸਾਤ, ਕਿਹਾ- ਫਾਇਰ ਬ੍ਰਿਗੇਡ... Deshlatest NewsPanjabRajniti ਰੱਖੜੀ ਮੌਕੇ CM Mann ਨੇ ਕੀਤੀ ਨੌਕਰੀਆਂ ਦੀ ਬਰਸਾਤ, ਕਿਹਾ- ਫਾਇਰ ਬ੍ਰਿਗੇਡ ‘ਚ ਵੀ ਕੁੜੀਆਂ ਭਰਤੀ ਕਰਾਂਗੇ By admin - August 17, 2024 57 0 FacebookTwitterPinterestWhatsApp ਅੱਜ ਬਰਨਾਲਾ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਸੰਬੰਧੀ ਰੱਖੇ ਵਿਸ਼ੇਸ਼ ਸਮਾਗਮ ‘ਚ ਸ਼ਿਰਕਤ ਕੀਤੀ ਪੰਜਾਬ ਸਰਕਾਰ ਵੱਲੋਂ ਮੈਰੀਲੈਂਡ ਰਿਜ਼ੋਰਟ ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਵਾਈ। ਇਸ ਮੌਕੇ ਉਨ੍ਹਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ 14 ਨਵ-ਨਿਯੁਕਤ ਮਹਿਲਾ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਸਵੇਰੇ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪਹਿਲਾਂ ਨਾਲੋਂ ਵੱਧ ਸੀਟਾਂ ਭਰਨੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਵਿੱਚ ਹੁਣ ਉਲਟਾ ਪਰਵਾਸ ਸ਼ੁਰੂ ਹੋ ਗਿਆ ਹੈ। ਇਹ ਤਬਦੀਲੀ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਫਾਇਰ ਬ੍ਰਿਗੇਡ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ। ਇਸ ਦੇ ਲਈ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਸੀਐਮ ਭਗਵੰਤ ਮਾਨ ਨੇ ਬਰਨਾਲਾ ਵਿੱਚ ਨਿਯੁਕਤੀ ਪੱਤਰ ਦਿੰਦੇ ਹੋਏ ਕੀਤਾ ਹੈ। ਇਸ ਦੇ ਨਾਲ ਹੀ ਮਾਨਸੂਨ ਸੈਸ਼ਨ ਵਿੱਚ ਆਂਗਣਵਾੜੀ ਦੀਆਂ 3000 ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੂੰ ਰੱਖੜੀ ਬੰਨ੍ਹੀ ਅਤੇ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਆਸ਼ੀਰਵਾਦ ਅਤੇ ਸ਼ਗਨ ਵੀ ਦਿੱਤੇ। ਨਵਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਸ ਨੂੰ ਅਤੇ ਉਸ ਦੇ ਭਰਾ ਨੂੰ ਸਰਕਾਰੀ ਨੌਕਰੀ ਦਿੱਤੀ ਹੈ, ਜਿਸ ਲਈ ਉਹ ਸਰਕਾਰ ਦਾ ਧੰਨਵਾਦ ਕਰਦੀ ਹੈ। ਅੱਜ ਬਰਨਾਲਾ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਸੰਬੰਧੀ ਰੱਖੇ ਵਿਸ਼ੇਸ਼ ਸਮਾਗਮ ‘ਚ ਸ਼ਿਰਕਤ ਕੀਤੀ… ਭੈਣਾਂ ਨੂੰ ਤੋਹਫ਼ੇ ਵਜੋਂ ਨਿਯੁਕਤੀ ਪੱਤਰ ਸੌਂਪੇ ਤੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਨਵ-ਨਿਯੁਕਤ ਸੁਪਰਵਾਇਜ਼ਰਾਂ ਨੂੰ ਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ… ਰੱਖੜੀ ਦੇ ਕੱਚੇ ਧਾਗੇ ਦੀ ਪੱਕੀ ਡੋਰ ਹਰ ਭੈਣ-ਭਰਾ ਲਈ ਇੱਕ ਅਹਿਸਾਸ ਹੈ… ਅਸੀਂ ਆਪਣੇ ਭੈਣ-ਭਰਾਵਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰ ਰਹੇ ਹਾਂ… ਤੁਸੀਂ ਵਿਸ਼ਵਾਸ ਅਤੇ ਸਾਥ ਬਣਾਈ ਰੱਖਿਓ… ਪੰਜਾਬ ਦੇ ਲੋਕਾਂ ਦੇ ਹਿੱਤ ‘ਚ ਫ਼ੈਸਲੇ ਅੱਗੇ ਵੀ ਇਸੇ ਤਰ੍ਹਾਂ ਹੁੰਦੇ ਰਹਿਣਗੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਮਿਉਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਵੰਡੇ ਸਨ। ਸੀਐਮ ਮਾਨ ਨੇ ਦੱਸਿਆ ਸੀ ਕਿ ਮਾਨ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 44,666 ਨਿਯੁਕਤੀ ਪੱਤਰ ਦਿੱਤੇ ਹਨ ਅਤੇ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।