Home Desh ‘ਇਸ ਸ਼ਰਮਨਾਕ ਸੋਚ ਨੂੰ ਸਵਿਕਾਰ ਨਹੀਂ ਕੀਤਾ ਜਾ ਸਕਦਾ’, ਰਾਹੁਲ ਗਾਂਧੀ ਨੇ...

‘ਇਸ ਸ਼ਰਮਨਾਕ ਸੋਚ ਨੂੰ ਸਵਿਕਾਰ ਨਹੀਂ ਕੀਤਾ ਜਾ ਸਕਦਾ’, ਰਾਹੁਲ ਗਾਂਧੀ ਨੇ ਕੰਗਨਾ ‘ਤੇ ਸਾਧਿਆ ਨਿਸ਼ਾਨਾ

58
0

ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੇ ਬਿਆਨ ‘ਤੇ ਵਿਰੋਧੀ ਪਾਰਟੀਆਂ ਹਮਲਾਵਰ ਹਨ।

ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਬਿਆਨ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਉਨ੍ਹਾਂ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਗਏ ਬਿਆਨ ਦਾ ਕਾਂਗਰਸ ਸਮੇਤ ਹੋਰ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵਿਰੋਧ ਕੀਤਾ ਹੈ।
ਹੁਣ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਭਾਜਪਾ ਸਾਂਸਦ ਦੇ ਬਿਆਨ ਦੇ ਵਿਰੋਧ ‘ਚ ਕੁੱਦ ਪਏ ਹਨ। ਸਾਬਕਾ ਕਾਂਗਰਸ ਪ੍ਰਧਾਨ ਨੇ ਭਾਜਪਾ ਸੰਸਦ ਮੈਂਬਰ ਦੇ ਬਿਆਨ ਨੂੰ ਸ਼ਰਮਨਾਕ ਅਤੇ ਕਿਸਾਨ ਵਿਰੋਧੀ ਦੱਸਿਆ ਹੈ।
ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਦੀ ਪ੍ਰਚਾਰ ਮਸ਼ੀਨਰੀ ਲਗਾਤਾਰ ਕਿਸਾਨਾਂ ਦਾ ਅਪਮਾਨ ਕਰਨ ‘ਚ ਲੱਗੀ ਹੋਈ ਹੈ। ਇਹ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ।
ਭਾਜਪਾ ਦੇ ਸੰਸਦ ਮੈਂਬਰ 378 ਦਿਨਾਂ ਦੇ ਸੰਘਰਸ਼ ਵਿੱਚ 700 ਸਾਥੀਆਂ ਦੀ ਕੁਰਬਾਨੀ ਦੇਣ ਵਾਲੇ ਕਿਸਾਨਾਂ ਨੂੰ ਬਲਾਤਕਾਰੀ ਅਤੇ ਵਿਦੇਸ਼ੀ ਤਾਕਤਾਂ ਦੇ ਨੁਮਾਇੰਦੇ ਕਹਿ ਰਹੇ ਹਨ। ਇਹ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਅਤੇ ਇਰਾਦਿਆਂ ਦਾ ਇੱਕ ਹੋਰ ਸਬੂਤ ਹੈ।
‘ਕਿਸੇ ਵੀ ਹਾਲਤ ‘ਚ ਮਨਜ਼ੂਰ ਨਹੀਂ’
ਉਨ੍ਹਾਂ ਭਾਜਪਾ ਸੰਸਦ ਮੈਂਬਰ ਦੇ ਬਿਆਨ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਕਿਸਾਨਾਂ ਦੇ ਵਿਰੋਧ ਵਿੱਚ ਦਿੱਤਾ ਗਿਆ ਬਿਆਨ ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਘੋਰ ਅਪਮਾਨ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨ ਅੰਦੋਲਨ ਦੌਰਾਨ ਬਣੀ ਸਰਕਾਰੀ ਕਮੇਟੀ ਹਾਲੇ ਠੰਢੇ ਬਸਤੇ ਵਿੱਚ ਹੈ।

 

Previous articleਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਨਾਮਜ਼ਦ
Next articleDahi Handi: ਅੱਜ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦਹੀਂ ਹਾਂਡੀ ਦਾ ਤਿਉਹਾਰ, ਜਾਣੋ ਕਿਉਂ ਹੈ ਖਾਸ ਦਿਨ

LEAVE A REPLY

Please enter your comment!
Please enter your name here