Home Desh ਪੰਜ ਸਿੰਘ ਸਾਹਿਬਾਨ ਦਾ ਵੱਡਾ ਫੈਸਲਾ, ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

ਪੰਜ ਸਿੰਘ ਸਾਹਿਬਾਨ ਦਾ ਵੱਡਾ ਫੈਸਲਾ, ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ

81
0

ਇਸ ਤੋਂ ਇਲਾਵਾ ਉਸ ਸਮੇਂ ਦੀ ਕੈਬਨਿਟ ਨੂੰ ਵੀ 15 ਦਿਨਾਂ ਦੇ ਅੰਦਰ-ਅੰਦਰ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ |

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਖਤਮ ਹੋ ਚੁੱਕੀ ਹੈ। ਸ੍ਰੀ ਅਕਾਲ ਤਖਤ ਸਾਹਿਬ(Sri Akal takhat sahib) ਵਿਖੇ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਉਂਦਿਆਂ ਸੁਖਬੀਰ ਸਿੰਘ ਬਾਦਲ(sukhbir Badal) ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ।
ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ(Giani Raghbir Singh) ਨੇ ਕਿਹਾ ਕੀ ਜਿੰਨੀ ਦੇਰ ਤੱਕ ਸੁਖਬੀਰ ਬਾਦਲ ਪੇਸ਼ ਹੋ ਕੇ ਆਪਣੀਆਂ ਗਲਤੀਆਂ ਦੀ ਮਾਫੀ ਨਹੀਂ ਮੰਗਦਾ ਉਨੀ ਦੇਰ ਤੱਕ ਉਹ ਤਨਖਾਹੀਆ ਕਰਾਰ ਰਹੇਗਾ I
ਇਸ ਤੋਂ ਇਲਾਵਾ ਉਸ ਸਮੇਂ ਦੀ ਕੈਬਨਿਟ ਨੂੰ ਵੀ 15 ਦਿਨਾਂ ਦੇ ਅੰਦਰ-ਅੰਦਰ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ | ਤਕਰੀਬਨ 22 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ l
ਦੱਸਣਯੋਗ ਹੈ ਕਿ ਬਾਦਲ ਪਰਿਵਾਰ ਦੇ ਨੇੜੇ ਮੰਨੇ ਜਾਂਦੇ ਭੂੰਦੜ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਨਖ਼ਾਹ ਵੀ ਲਗਾਈ ਗਈ ਸੀ। ਅਬੋਹਰ ਵਿਚ ਅਕਾਲੀ ਦਲ ਵੱਲੋਂ ਕਾਂਗਰਸ ਖ਼ਿਲਾਫ਼ ਰੈਲੀ ਕੀਤੀ ਗਈ ਸੀ, ਜਿਸ ਵਿਚ ਭੂੰਦੜ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਸੰਬੋਧਨ ਕੀਤਾ ਸੀ ਜਦ ਕਿ ਇਹ ਸ਼ਬਦ ਸਿੱਖਾਂ ਵੱਲੋਂ ਸਿਰਫ਼ ਗੁਰੂ ਗੋਬਿੰਦ ਸਿੰਘ ਜੀ ਲਈ ਵਰਤੇ ਜਾਂਦੇ ਹਨ।
ਇਸ ਬਿਆਨ ਤੋਂ ਬਾਅਦ ਭੂੰਦੜ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭੂੰਦੜ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਤਲਬ ਕੀਤਾ ਸੀ। ਭੂੰਦੜ ਨੇ ਗਲਤੀ ਦੀ ਮਾਫੀ ਮੰਗੀ ਅਤੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ।
Previous articleMuktsar News : ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ-ਖੋਹਾਂ ਕਰਨ ਵਾਲੇ 3 ਵਿਅਕਤੀ ਦੇਸੀ ਪਿਸਤੌਲਾਂ ਸਮੇਤ ਕਾਬੂ
Next articleAccident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

LEAVE A REPLY

Please enter your comment!
Please enter your name here