Home Crime ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜਿਲ ਤੋਂ ਮਾਰੀ ਛਾਲ, ਪੁਲਿਸ ਕਰ ਰਹੀ...

ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜਿਲ ਤੋਂ ਮਾਰੀ ਛਾਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

62
0

ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਗੌਰਵ ਕਾਫੀ ਸਮੇਂ ਤੋਂ ਪਰੇਸ਼ਾਨੀ ‘ਚ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਜਲੰਧਰ ‘ਚ ਬੱਸ ਸਟੈਂਡ ਨੇੜੇ ਮਸ਼ਹੂਰ ਏਜੰਸੀ ਦੇ ਦਫਤਰ ‘ਚ ਕੰਮ ਕਰਦੇ ਇਕ ਲੜਕੇ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੌਰਵ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਬੱਸ ਸਟੈਂਡ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਗੌਰਵ ਕਾਫੀ ਸਮੇਂ ਤੋਂ ਪਰੇਸ਼ਾਨੀ ‘ਚ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਘਟਨਾ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਸ ਅਤੇ ਪਰਿਵਾਰ ਨੂੰ ਦਿੱਤੀ ਗਈ। ਗੌਰਵ ਨੇ ਬੱਸ ਸਟੈਂਡ ਦੀ ਏਜੀਆਈ ਬਿਲਡਿੰਗ ਵਿੱਚ ਸਥਿਤ ਉਕਤ ਏਜੰਟ ਦੇ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਜਿਸ ਵਿੱਚ ਜ਼ਿਆਦਾ ਖੂਨ ਵਹਿਣ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸਦੀ ਮੌਤ ਹੋ ਗਈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਤੁਰੰਤ ਪਹਿਲਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ। ਫਿਲਹਾਲ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੌਰਵ ਨੇ ਖੁਦਕੁਸ਼ੀ ਕਿਉਂ ਕੀਤੀ ਅਤੇ ਸੁਸਾਈਡ ਨੋਟ ਵੀ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

Previous articleਪੰਜਾਬ ‘ਚ ਅਗਲੇ ਦੋ ਨਹੀਂ ਮੀਂਹ ਦੀ ਸੰਭਾਵਨਾ, 2 ਸਤੰਬਰ ਲਈ ਅਲਰਟ ਜਾਰੀ
Next articleਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ‘ਤੇ ਕੀ ਬੋਲੇ ਵਿਨੇਸ਼ ਫੋਗਾਟ

LEAVE A REPLY

Please enter your comment!
Please enter your name here