ਇਸ ਦੌਰਾਨ ਸੰਜੀਵ ਸੂਦ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਕਾਰਜਸ਼ੈਲੀ ਨੂੰ ਵੇਖਦੇ ਹੋਏ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਜੋ ਡਿਊਟੀ ਉਨ੍ਹਾਂ ਨੂੰ ਸੋਂਪੀ ਜਾਵੇਗੀ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇ ਵੱਡਾ ਝਟਕਾ ਲੱਗਾ ਜਦੋਂ ਉਸਦੇ ਭਾਦਸੋਂ ਤੋਂ ਸ਼ਹਿਰੀ ਪ੍ਰਧਾਨ ਸੰਜੀਵ ਸੂਦ ਤੇ ਉਨ੍ਹਾਂ ਦੇ ਮਾਤਾ ਨਿਰਮਲਾ ਰਾਣੀ ਸੂਦ ਸਾਬਕਾ ਕਾਰਜਕਾਰੀ ਪ੍ਰਧਾਨ ਨਗਰ ਪੰਚਾਇਤ ਭਾਦਸੋਂ ਸ੍ਰੋਅਦ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਸੰਜੀਵ ਸੂਦ ਦੇ ਗ੍ਰਹਿ ਵਿਖੇ ਕਰਵਾਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ੍ਰੋਅਦ ਦੀ ਟਿਕਟ ਤੇ ਕੌਂਸਲਰ ਚੋਣ ਲੜੇ ਚੰਦ ਸਿੰਘ, ਸੂਬੇਦਾਰ ਜੋਰਾ ਸਿੰਘ, ਪਸ਼ਪਿੰਦਰ ਚਾਵਲਾ ਤੇ ਸੂਦ ਪਰਿਵਾਰ ਦੇ ਸੈਂਕੜੇ ਸਮਰਥਕ ਹਾਜ਼ਰ ਸਨ ਜਿਨ੍ਹਾਂ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਦੇ ਮੰਡਲ ਪ੍ਰਧਾਨ ਵਜੋਂ ਸਿਆਸੀ ਕੈਰੀਅਰ ਸ਼ੁਰੂ ਕਰਨ ਵਾਲੇ ਸੰਜੀਵ ਸੂਦ ਪਿਛਲੇ ਕਰੀਬ 7 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਤੇ ਇਸਦੇ ਨਾਲ ਹੀ ਉਨ੍ਹਾਂ ਦੇ ਮਾਤਾ ਕੌਂਸਲਰ ਨਿਰਮਲਾ ਰਾਣੀ ਸੂਦ ਨਗਰ ਪੰਚਾਇਤ ਭਾਦਸੋਂ ਦੇ ਲੰਮਾ ਸਮਾਂ ਐਕਟਿੰਗ ਪ੍ਰਧਾਨ ਰਹੇ ਹਨ। ਅਕਾਲੀ ਆਗੂਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅੰਦਰ ਹਰੇਕ ਵਰਗ ਦਾ ਪੂਰਨ ਤੌਰ ’ਤੇ ਵਿਕਾਸ ਹੋ ਰਿਹਾ ਹੈ ਤੇ ਇਸੇ ਵਿਕਾਸ ਸਦਕਾ ਵੱਡੀ ਗਿਣਤੀ ਵਿਚ ਆਗੂ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਸੰਜੀਵ ਸੂਦ ਸਮੇਤ ਹਰੇਕ ਮਿਹਨਤੀ ਆਗੂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਸ਼ਹਿਰ ਭਾਦਸੋਂ ਨੂੰ ਇੱਕ ਨਿਵੇਕਲਾ ਤੇ ਖੂਬਸੂਰਤ ਸ਼ਹਿਰ ਬਣਾਉਣ ਦਾ ਉਨ੍ਹਾਂ ਦਾ ਸੁਪਨਾ ਹੈ ਅਤੇ ਇਸਦੇ ਲਈ ਉਹ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦੇਣਗੇ। ਇਸ ਦੌਰਾਨ ਸੰਜੀਵ ਸੂਦ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਕਾਰਜਸ਼ੈਲੀ ਨੂੰ ਵੇਖਦੇ ਹੋਏ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਜੋ ਡਿਊਟੀ ਉਨ੍ਹਾਂ ਨੂੰ ਸੋਂਪੀ ਜਾਵੇਗੀ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਸਮਾਗਮ ਵਿਚ ਵਿਧਾਇਕ ਦੇਵ ਮਾਨ ਤੋਂ ਇਲਾਵਾ ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ ਰਾਮਗੜ, ਟਰੱਕ ਯੂਨੀਅਨ ਪ੍ਰਧਾਨ ਰੁਪਿੰਦਰ ਸਿੰਘ, ਕਪਿਲ ਮਾਨ, ਤੇਜਿੰਦਰ ਸਿੰਘ ਖਹਿਰਾ, ਪੰਕਜ ਪੱਪੂ ਨਾਭਾ, ਓਮ ਪ੍ਰਕਾਸ਼ ਥੌਰ, ਮਾਸਟਰ ਬਲਜੀਤ ਸਿੰਘ, ਕਾਲਾ ਕਿਤਾਬਾਂ ਵਾਲਾ, ਕਮਲ ਭਾਦਸੋਂ, ਲਾਡੀ ਖੱਟੜਾ, ਵਿੱਕੀ ਭਾਦਸੋਂ, ਜਗਤਾਰ ਸਿੰਘ ਸਾਬਕਾ ਪ੍ਰਧਾਨ ਵਪਾਰ ਮੰਡਲ, ਮੁਸਤਾਕ ਬੱਗਾ, ਬਹਾਦਰ ਖਾਂ, ਰਿੰਪੀ ਅਰੋੜਾ, ਭਜਨ ਸਿੰਘ, ਰਿੰਕਲ ਚਾਵਲਾ, ਅਸ਼ੋਕ ਕੁਮਾਰ ਹਾਜ਼ਰ ਸਨ।