ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ Vinesh Phogat ਅਤੇ Bajrang Punia ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ।
ਹਰਿਆਣਾ ਵਿਧਾਨ ਸਭਾ ਚੋਣਾਂ (Haryana Election) ਦੇ ਵਿਚਕਾਰ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਅਤੇ ਬਜਰੰਗ ਪੂਨੀਆ (Bajrang Punia) ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਕੀਤੀ।
ਰਾਹੁਲ ਗਾਂਧੀ ਨਾਲ ਦੋਵਾਂ ਪਹਿਲਵਾਨਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ।
ਜ਼ਿਕਰਯੋਗ ਕਿ ਲੰਬੇ ਸਮੇਂ ਤੋਂ ਇਹ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਇਨ੍ਹਾਂ ਦੋ ਸਟਾਰ ਪਹਿਲਵਾਨਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਉਤਾਰ ਸਕਦੀ ਹੈ।
ਹਾਲਾਂਕਿ ਪੂਨੀਆ ਅਤੇ ਫੋਗਾਟ ਨੂੰ ਮੈਦਾਨ ‘ਚ ਉਤਾਰਿਆ ਜਾਵੇਗਾ ਜਾਂ ਨਹੀਂ, ਇਸ ‘ਤੇ ਕਾਂਗਰਸ ਨੇ ਚੁੱਪ ਧਾਰੀ ਹੋਈ ਹੈ, ਜਦਕਿ ਏਆਈਸੀਸੀ ਦੇ ਜਨਰਲ ਸਕੱਤਰ ਅਤੇ ਹਰਿਆਣਾ ਦੇ ਇੰਚਾਰਜ ਦੀਪਕ ਬਾਬਰੀਆ ਨੇ ਮੰਗਲਵਾਰ ਨੂੰ ਕਿਹਾ ਕਿ ਵੀਰਵਾਰ ਤਕ ਇਸ ‘ਤੇ ਸਪੱਸ਼ਟਤਾ ਹੋ ਜਾਵੇਗੀ।
ਕਾਂਗਰਸ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਰਾਹੁਲ ਗਾਂਧੀ ਨਾਲ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ ਦੀ ਮੁਲਾਕਾਤ ਦੀ ਤਸਵੀਰ ਪੋਸਟ ਕੀਤੀ ਹੈ।