Home Crime ਐੱਮਪੀ ਤੋਂ ਹਥਿਆਰ ਲਿਆ ਕੇ ਗੈਂਗਸਟਰਾਂ ਨੂੰ ਵੇਚਣ ਵਾਲਾ ਕਾਬੂ, ਤਸਕਰ ਕੋਲੋਂ...

ਐੱਮਪੀ ਤੋਂ ਹਥਿਆਰ ਲਿਆ ਕੇ ਗੈਂਗਸਟਰਾਂ ਨੂੰ ਵੇਚਣ ਵਾਲਾ ਕਾਬੂ, ਤਸਕਰ ਕੋਲੋਂ ਪੁਲਿਸ ਨੇ ਪੰਜ ਪਿਸਤੌਲ ਤੇ ਪੰਜ ਮੈਗਜ਼ੀਨ ਕੀਤੇ ਬਰਾਮਦ

152
0

ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐੱਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਗਰੋਹ ਦੇ ਹੋਰ ਮੈਂਬਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 ਮੱਧ ਪ੍ਰਦੇਸ਼ (ਐੱਮਪੀ) ਤੋਂ ਹਥਿਆਰ ਲਿਆ ਕੇ ਪੰਜਾਬ ਵਿਚ ਗੈਂਗਸਟਰਾਂ ਨੂੰ ਸਪਲਾਈ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਸ਼ਨਿਚਰਵਾਰ ਸਵੇਰੇ ਸੀਆਈ ਟੀਮ ਨੇ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ਵਿਚੋਂ ਪੰਜ ਪਿਸਤੌਲ ਅਤੇ ਪੰਜ ਮੈਗਜ਼ੀਨ ਬਰਾਮਦ ਹੋਏ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐੱਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਗਰੋਹ ਦੇ ਹੋਰ ਮੈਂਬਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪਿਸਤੌਲ ਦੀ ਇਹ ਖੇਪ ਕਿਹੜੇ ਸਮੱਗਲਰਾਂ ਨੂੰ ਸੌਂਪਣੀ ਸੀ। ਇੰਨਾ ਹੀ ਨਹੀਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪੰਜਾਬ ਵਿਚ ਕਿੰਨੇ ਹਥਿਆਰਾਂ ਦੀ ਸਪਲਾਈ ਕੀਤੀ ਹੈ।

ਇੰਸਪੈਕਟਰ ਇੰਦਰਦੀਪ ਸਿੰਘ ਨੇ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਿੰਡ ਮਾਨੋਚਾਹਲ ਕਲਾਂ ਵਜੋਂ ਕੀਤੀ ਹੈ ਜੋ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਆਉਂਦਾ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਮੱਧ ਪ੍ਰਦੇਸ਼ ਤੋਂ ਪਿਸਤੌਲ ਦੀ ਖੇਪ ਲੈ ਕੇ ਬੱਸ ਸਟੈਂਡ ਨੂੰ ਜਾਂਦੇ ਰਸਤੇ ਗੋਲਡਨ ਗੇਟ ਨੇੜੇ ਰੁਕੇ ਹਨ।

ਇਸ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਗੁਰਮੀਤ ਸਿੰਘ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮ ਦੇ ਕਬਜ਼ੇ ਵਿਚ ਰੱਖੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਪੰਜ ਪਿਸਤੌਲ ਅਤੇ ਪੰਜ ਮੈਗਜ਼ੀਨ ਬਰਾਮਦ ਹੋਏ। ਸ਼ਨਿਚਰਵਾਰ ਦੁਪਹਿਰ ਪੁਲਿਸ ਨੇ ਗੁਰਮੀਤ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਪਹਿਲਾਂ ਵੀ ਰਹੇ ਹਨ ਐੱਮਪੀ ਤੋਂ ਹਥਿਆਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਸਪਲਾਈ ਕੀਤੇ ਜਾ ਚੁੱਕੇ ਹਨ।

ਪੰਜਾਬ ਪੁਲਿਸ ਦੀ ਇੰਟੈਲੀਜੈਂਸ ਬ੍ਰਾਂਚ ਨੇ ਪਹਿਲਾਂ ਵੀ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 50 ਪਿਸਤੌਲਾਂ ਦੀ ਖੇਪ ਬਰਾਮਦ ਕੀਤੀ ਹੈ। ਇਸ ਦੇ ਬਾਵਜੂਦ ਇਨ੍ਹਾਂ ਹਥਿਆਰਾਂ ਦੀ ਤਸਕਰੀ ਨਹੀਂ ਰੁਕ ਰਹੀ।

 

 

Previous articleਹਰਭਜਨ ਸਿੰਘ ਈਟੀਓ ਨੇ ਬਿਜਲੀ ਚੋਰੀ ਰੋਕਣ ਲਈ Powercom ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਦੇ ਦਿੱਤੇ ਹੁਕਮ
Next articleHaryana Election 2024 : ਵਿਨੇਸ਼ ਫੋਗਾਟ ਲਈ ਚੋਣ ਲੜਨ ਦਾ ਰਸਤਾ ਸਾਫ਼, ਰੇਲਵੇ ਨੇ ਮਨਜ਼ੂਰ ਕੀਤਾ ਅਸਤੀਫ਼ਾ

LEAVE A REPLY

Please enter your comment!
Please enter your name here