Home Desh Punjab Weather: ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਚੰਡੀਗੜ੍ਹ ਸਮੇਤ ਸੂਬੇ ਦੇ...

Punjab Weather: ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਚੰਡੀਗੜ੍ਹ ਸਮੇਤ ਸੂਬੇ ਦੇ 10 ਸ਼ਹਿਰਾਂ ‘ਚ ਫਲੈਸ਼ ਅਲਰਟ

69
0

ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਰ ਅੱਜ ਮੌਸਮ ਵਿਗਿਆਨ ਕੇਂਦਰ (IMD) ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਨੂੰ ਲੈ ਕੇ ਸਵੇਰੇ 11.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਹੈ।
ਮੀਂਹ ਦਾ ਅਲਰਟ
ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਪੂਰੇ ਸੂਬੇ ‘ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਨਮੀ ਵਿੱਚ ਕਮੀ ਆਈ ਹੈ। ਪਰ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ।
9 ਦਿਨਾਂ ‘ਚ 24 ਫੀਸਦੀ ਘੱਟ ਬੱਦਲ
ਪੰਜਾਬ ਵਿੱਚ ਸਤੰਬਰ ਦਾ ਮਹੀਨਾ ਵੀ ਖੁਸ਼ਕ ਹੁੰਦਾ ਜਾ ਰਿਹਾ ਹੈ। 9 ਦਿਨਾਂ ‘ਚ 24 ਫੀਸਦੀ ਘੱਟ ਬਾਰਿਸ਼ ਹੋਈ ਹੈ। 1 ਤੋਂ 9 ਸਤੰਬਰ ਤੱਕ ਸੂਬੇ ਵਿੱਚ 34.5 ਮਿਲੀਮੀਟਰ ਵਰਖਾ ਹੋਈ ਹੈ ਪਰ ਹੁਣ ਤੱਕ ਸਿਰਫ਼ 26.3 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ ਵਿੱਚ ਵੀ ਇਨ੍ਹਾਂ ਦਿਨਾਂ ਵਿੱਚ 14 ਫੀਸਦੀ ਘੱਟ ਮੀਂਹ ਪਿਆ ਹੈ।
Previous articleਹੁਣ ਭਾਰਤ ਨੂੰ ਕੱਚੇ ਤੇਲ ਦੀ ਨਹੀਂ ਹਵੇਗੀ ਚਿੰਤਾ ! Abu Dhabi ਦੇ ਕ੍ਰਾਊਨ Prince ਨੇ ਦਿੱਤਾ ਵੱਡਾ ਤੋਹਫ਼ਾ; ਜਾਣੋ 4 ਸਮਝੌਤਿਆਂ ਤੋਂ ਕਿਸ ਨੂੰ ਕਿੰਨਾ ਫਾਇਦਾ
Next articlePunjab: ਪੁਲੀਸ ਵਿਚਲੀਆਂ ‘ਕਾਲੀਆਂ ਭੇਡਾਂ’ ਪਛਾਣਨ ਲੱਗਿਆ ਗ੍ਰਹਿ ਵਿਭਾਗ

LEAVE A REPLY

Please enter your comment!
Please enter your name here