Home Desh ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ,...

ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ, ਦਿੱਤਾ ਆਪਣਾ-ਆਪਣਾ ਸਪਸ਼ਟੀਕਰਨ

34
0

ਦੱਸਣ ਯੋਗ ਹੈ ਕਿ ਡਾਕਟਰ ਉਪਿੰਦਰਜੀਤ ਕੌਰ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਭੇਜ ਦਿੱਤਾ ਹੈ ਅਤੇ ਉਹਨਾਂ ਨੇ ਆਪਣਾ ਮੈਡੀਕਲ ਦੀ ਭੇਜਿਆ ਹੈ ਤੇ ਇਹ ਦੱਸਿਆ ਕਿ ਉਹ ਚੱਲਣ ਫਿਰਨ ‘ਚ ਅਸਮਰਥ ਹਨ

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ |
ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ ਪਿਛਲੇ ਦਿਨੀਂ 10 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ। ਅੱਜ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇ ਦਿੱਤਾ ਹੈ ।
ਉਪਰੋਕਤਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਹੋਇਆ ਸੀ ਉਸ ਅਨੁਸਾਰ ਆਪਣਾ ਸਪਸ਼ਟੀਕਰਨ ਦਿੱਤਾ ਹੈ ਜੋ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮ ਹੋਵੇਗਾ ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।
ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਮਾਮਲਾ ਹੁਣ ਸ੍ਰੀ ਅਕਾਲ ਤਖਤ ਸਾਹਿਬ ਤੇ ਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਹੈ ਕੀ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਇਕੱਠਾ ਹੋਵੇ ਅਤੇ ਪੰਥ ਦੀ ਸੇਵਾ ਕਰੇ ।
ਇੱਥੇ ਇਹ ਵੀ ਦੱਸਣ ਯੋਗ ਹੈ ਕਿ ਡਾਕਟਰ ਉਪਿੰਦਰਜੀਤ ਕੌਰ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਭੇਜ ਦਿੱਤਾ ਹੈ ਅਤੇ ਉਹਨਾਂ ਨੇ ਆਪਣਾ ਮੈਡੀਕਲ ਦੀ ਭੇਜਿਆ ਹੈ ਤੇ ਇਹ ਦੱਸਿਆ ਕਿ ਉਹ ਚੱਲਣ ਫਿਰਨ ‘ਚ ਅਸਮਰਥ ਹਨ ਇਸ ਲਈ ਉਹਨਾਂ ਦਾ ਭੇਜਿਆ ਹੋਇਆ ਸਪਸ਼ਟੀਕਰਨ ਪ੍ਰਵਾਨ ਕਰ ਲਿਆ ਜਾਵੇ।
Previous articleJalandhar ਦੇ ਸਾਬਕਾ ਕੌਂਸਲਰ ਰੋਹਨ ਸਹਿਗਲ ਨੇ Live ਹੋ ਕੇ ਹੱਥ-ਕੰਨ ਫੜ ਕੇ ਮੰਗੀ ਮੁਆਫੀ, ਜਾਣੋ ਕੀ ਹੈ ਮਾਮਲਾ
Next articleFiring In Punjab : ਲੰਗਰ ਵਰਤਾ ਕੇ ਆ ਰਹੇ ਏਕਤਾ ਮਿਸ਼ਨ ਦੇ ਮੁਖੀ ਦੀ ਗੱਡੀ ‘ਤੇ ਫਾਇਰਿੰਗ, ਮੋਟਰਸਾਈਕਲ ‘ਤੇ ਆਏ ਸਨ ਹਥਿਆਰਬੰਦ ਹਮਲਾਵਰ

LEAVE A REPLY

Please enter your comment!
Please enter your name here