Home Desh ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ...

ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ

28
0

ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਵੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ।

ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਦੂਜੀ ਵਾਰ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਵੀ ਚੁਣੌਤੀ ਦਿੱਤੀ ਹੈ। ਉਸ ਨੇ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਗਲਤ ਕਰਾਰ ਦਿੱਤਾ ਹੈ।
ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਗਲੀ ਸੁਣਵਾਈ ‘ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਦਲਜੀਤ ਸਿੰਘ ਕਲਸੀ ਸਮੇਤ ਕੁਝ ਲੋਕਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਸੀ।

ਪੰਜਾਬ ਸਟੇਟ ਕਾਰਪੋਰਸ਼ਨ ਵਿੱਚ ਕਲਰਕ ਵਜੋਂ ਤਾਇਨਾਤ ਸਨ

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਪਹਿਲਾਂ ਕੁਲਵੰਤ ਸਿੰਘ ਪੰਜਾਬ ਸਟੇਟ ਕਾਰਪੋਰਸ਼ਨ ਵਿੱਚ ਕਲਰਕ ਵਜੋਂ ਤਾਇਨਾਤ ਸੀ। ਉਹ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਹਨ। ਜਦੋਂ 23 ਫਰਵਰੀ 2023 ਨੂੰ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ਦੀ ਹਦੂਦ ਅੰਦਰ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਰਾਊਕੇ ਨੂੰ ਮਾਰਚ ਮਹੀਨੇ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।

ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਵੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬਰਨਾਲਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ‘ਚ ਕੁਲਵੰਤ ਸਿੰਘ ਰਾਊਕੇ ਚੋਣ ਮੈਦਾਨ ‘ਚ ਉਤਰਨਗੇ। ਇਸ ਗੱਲ ਦਾ ਐਲਾਨ ਕੁਲਵੰਤ ਸਿੰਘ ਦੇ ਭਰਾ ਮਹਾਂ ਸਿੰਘ ਨੇ 3 ਮਹੀਨੇ ਪਹਿਲਾਂ ਕੀਤਾ ਸੀ।

ਉਸ ਸਮੇਂ ਉਨ੍ਹਾਂ ਨੇ ਮੀਡੀਆ ਨੂੰ ਕਿਹਾ ਸੀ ਕਿ ‘ਮੈਂ ਸ਼ੁੱਕਰਵਾਰ ਨੂੰ ਆਪਣੇ ਭਰਾ ਨਾਲ ਫੋਨ ‘ਤੇ ਗੱਲ ਕੀਤੀ ਸੀ। ਉਨ੍ਹਾਂ ਜੇਲ੍ਹ ਵਿੱਚ ਰਹਿੰਦਿਆਂ ਹੀ ਬਰਨਾਲਾ ਜ਼ਿਮਣੀ ਚੋਣ ਲੜਨ ਦਾ ਫੈਸਲਾ ਕੀਤਾ ਹੈ। ਅਸੀਂ ਉਸ ਦਾ ਪੂਰਾ ਸਾਥ ਦੇਵਾਂਗੇ।

ਕਿਉਂਕਿ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਸੀਟ ਤੋਂ ਵਿਧਾਇਕ ਸਨ। ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ।

ਰਾਊਕੇ ਦੇ ਪਿਤਾ ‘ਤੇ ਵੀ ਲਗਾਇਆ ਗਿਆ ਸੀ NSA

ਰਾਊਕੇ ਦੇ ਪਿਤਾ ਨੂੰ ਵੀ ਪੰਜਾਬ ਵਿੱਚ ਬਗਾਵਤ ਦੇ ਦੌਰ ਵਿੱਚ 25 ਮਾਰਚ 1993 ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਉਹ ਕਦੇ ਘਰ ਨਹੀਂ ਪਰਤੇ।

ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਇਹ ਨਹੀਂ ਪਤਾ ਕਿ ਉਸ ਨੂੰ ਝੂਠੇ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਜਾਂ ਉਹ ਅਜੇ ਜ਼ਿੰਦਾ ਹੈ। ਸਾਡੇ ਕੋਲ ਉਸ ਦੀ ਮੌਤ ਦਾ ਕੋਈ ਸਬੂਤ ਨਹੀਂ ਹੈ।

ਉਨ੍ਹਾਂ ਨੂੰ ਪੁਲਿਸ ਚੁੱਕ ਕੇ ਲੈ ਗਈ ਅਤੇ ਕਦੇ ਵਾਪਸ ਨਹੀਂ ਆਏ। ਉਸ ਦੇ ਪਿਤਾ ਨੂੰ ਵੀ 1987 ਵਿੱਚ ਐਨਐਸਏ ਤਹਿਤ ਜੇਲ੍ਹ ਭੇਜਿਆ ਗਿਆ ਸੀ।

Previous articleEconomy: ਇੰਝ ਪਾਈ ਜਾ ਰਹੀ ਅਰਥਵਿਵਸਥਾ ‘ਚ ਜਾਨ, PM ਮੋਦੀ ਨੇ ਦੱਸੀ 1,000 ਸਾਲਾਂ ਦੀ ਯੋਜਨਾ
Next articleਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ

LEAVE A REPLY

Please enter your comment!
Please enter your name here