Home Desh PSEB ਵੱਲੋਂ ਦਸਵੀਂ ਤੇ ਬਾਰ੍ਹਵੀਂ ਪ੍ਰੀਖਿਆ ਫਾਰਮ ਤੇ ਫੀਸ ਭਰਨ ਸਬੰਧੀ ਸ਼ਡਿਊਲ...

PSEB ਵੱਲੋਂ ਦਸਵੀਂ ਤੇ ਬਾਰ੍ਹਵੀਂ ਪ੍ਰੀਖਿਆ ਫਾਰਮ ਤੇ ਫੀਸ ਭਰਨ ਸਬੰਧੀ ਸ਼ਡਿਊਲ ਜਾਰੀ, ਅਣਗਹਿਲੀ ਲਈ ਸਕੂਲ ਹੋਵੇਗਾ ਜ਼ਿੰਮੇਵਾਰ

62
0

ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜ਼ਿੰਮੇਵਾਰ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ(PSEB) ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2025 (ਰੈਗੂਲਰ) ਸਕੂਲਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ ਸਬੰਧਤ ਸਕੂਲਾਂ ਦੀ ਲਾਗ-ਇਨ ਆਈਡੀ ’ਤੇ ਉਪਲਬਧ ਹੈ।

ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜ਼ਿੰਮੇਵਾਰ ਹੋਵੇਗਾ। ਅਜਿਹੀ ਸੂਰਤ ’ਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਕੇਸਾਂ ’ਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ ਐਲੀਮੈਂਟਰੀ) ਨੂੰ ਲਿਖ ਕੇ ਭੇਜਿਆ ਜਾਵੇਗਾ।

 

Previous articleਐਵਾਰਡੀ ਅਧਿਆਪਕਾਂ ਨੂੰ ਸੇਵਾ ਕਾਲ ਦੇ ਵਾਧੇ ਦੌਰਾਨ ਨਹੀਂ ਮਿਲੇਗੀ ਤਰੱਕੀ, ਪੰਜਾਬ ਦੇ ਸਿੱਖਿਆ ਵਿਭਾਗ ਨੇ ਕੀਤਾ ਅਹਿਮ ਫ਼ੈਸਲਾ
Next articlePunjabi University ਦੀ ਸਰਵ ਧਰਮ ਸਦਭਾਵਨਾ ਦਾ ਪ੍ਰਤੀਕ ਜੋਤ ਜਗੀ, ਗੁਰੂ ਗੋਬਿੰਦ ਸਿੰਘ ਭਵਨ ਦੇ ਉੱਪਰ ਲੱਗੀ ਜੋਤ ਇਕ ਮਹੀਨੇ ਤੋਂ ਸੀ ਖਰਾਬ

LEAVE A REPLY

Please enter your comment!
Please enter your name here