Home Desh Delhi CM Oath Ceremony : ਆਤਿਸ਼ੀ ਬਣੀ ਦਿੱਲੀ ਦੀ 8ਵੀਂ ਮੁੱਖ ਮੰਤਰੀ,...

Delhi CM Oath Ceremony : ਆਤਿਸ਼ੀ ਬਣੀ ਦਿੱਲੀ ਦੀ 8ਵੀਂ ਮੁੱਖ ਮੰਤਰੀ, LG ਨੇ 5 ਵਿਧਾਇਕਾਂ ਨੂੰ ਚੁਕਾਈ ਸਹੁੰ

26
0

ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ (Atishi Delhi New CM Oath Ceremony), ਮੁੱਖ ਮੰਤਰੀ-ਨਿਯੁਕਤ ਅਤੇ ਆਮ ਆਦਮੀ ਪਾਰਟੀ (AAP) ਨੇਤਾ ਆਤਿਸ਼ੀ ਪ੍ਰਸਤਾਵਿਤ ਮੰਤਰੀਆਂ ਦੇ ਨਾਲ ਅਰਵਿੰਦ ਕੇਜਰੀਵਾਲ ਦੇ ਘਰ ਜਾਣਗੇ।

ਨਵੀਂ ਦਿੱਲੀ ‘ਆਪ’ ਨੇਤਾ ਆਤਿਸ਼ੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਪਾਰਟੀ ਵੱਲੋਂ ਐਲਾਨੀ ਗਈ ਨਵੀਂ ਮੰਤਰੀ ਮੰਡਲ ਵਿੱਚ ਸੁਲਤਾਨਪੁਰ ਮਾਜਰਾ ਦੇ ਵਿਧਾਇਕ ਮੁਕੇਸ਼ ਅਹਲਾਵਤ ਤੋਂ ਇਲਾਵਾ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਸ਼ਾਮਲ ਹਨ।

ਦਿੱਲੀ ਸਰਕਾਰ ਵਿੱਚ ਸਭ ਤੋਂ ਵੱਧ ਮੰਤਰਾਲੇ ਸੰਭਾਲਣ ਵਾਲੀ 43 ਸਾਲਾ ਆਤਿਸ਼ੀ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੀ ਮੁੱਖ ਮੰਤਰੀ ਬਣਨ ਵਾਲੀ ਤੀਜੀ ਮਹਿਲਾ ਹੈ। ਉਹ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਵੀ ਹੈ। ਆਤਿਸ਼ੀ ਆਮ ਆਦਮੀ ਪਾਰਟੀ ਦੀ ਸੰਸਥਾਪਕ ਮੈਂਬਰ ਰਹੀ ਹੈ। ਇਸ ਦੀਆਂ ਨੀਤੀਆਂ ਘੜਨ ਵਿੱਚ ਉਸ ਨੇ ਅਹਿਮ ਭੂਮਿਕਾ ਨਿਭਾਈ ਹੈ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਬੀਤੇ ਮੰਗਲਵਾਰ ਨੂੰ ਹੀ ਆਪਣਾ ਅਸਤੀਫਾ LG ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਆਤਿਸ਼ੀ ਦੀ ਕੈਬਨਿਟ ਵਿੱਚ ਚਾਰੋਂ ਸਾਬਕਾ ਮੰਤਰੀਆਂ ਨੂੰ ਮੁੜ ਤੋਂ ਮੰਤਰੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਖਵੀਂ ਸੀਟ ਦੀ ਨੁਮਾਇੰਦਗੀ ਕਰ ਰਹੇ ਮੁਕੇਸ਼ ਅਹਲਾਵਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।

ਮੰਤਰੀ ਮੰਡਲ ਵਿਚ ਇਨ੍ਹਾਂ ਨੂੰ ਕੀਤਾ ਗਿਆ ਸ਼ਾਮਲ

ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਨੇ ਦਿੱਲੀ ਵਿੱਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਮੁਕੇਸ਼ ਅਹਲਾਵਤ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਮੁਕੇਸ਼ ਅਹਲਾਵਤ ਸੁਲਤਾਨਪੁਰੀ ਤੋਂ ਵਿਧਾਇਕ ਹਨ। ਉਹ ਅਨੁਸੂਚਿਤ ਜਾਤੀ ਸ਼੍ਰੇਣੀ ਤੋਂ ਆਉਂਦੇ ਹਨ। ਉਹ ਰਾਜਕੁਮਾਰ ਆਨੰਦ ਦੀ ਥਾਂ ਲੈਣਗੇ। ਦੱਸ ਦੇਈਏ ਕਿ ਦਿੱਲੀ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ ਕੁੱਲ ਛੇ ਮੰਤਰੀ ਹਨ। ਫਿਲਹਾਲ ਮੁੱਖ ਮੰਤਰੀ ਦੇ ਨਾਲ ਪੰਜ ਮੰਤਰੀਆਂ ਨੇ ਸਹੁੰ ਚੁੱਕੀ ਹੈ।

ਆਤਿਸ਼ੀ ਦੀ ਸਿਆਸੀ ਯਾਤਰਾ

    • ਸਾਲ 2013 ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ।
    • ਸਾਲ 2015 ਵਿੱਚ, ਉਸਨੇ ਮੱਧ ਪ੍ਰਦੇਸ਼ ਵਿੱਚ ਕੀਤੇ ਗਏ ਜਲ ਸੱਤਿਆਗ੍ਰਹਿ ਵਿੱਚ ਵੀ ਸਰਗਰਮੀ ਨਾਲ ਹਿੱਸਾ ਲਿਆ।
    • 2019 ਦੀਆਂ ਲੋਕ ਸਭਾ ਚੋਣਾਂ ਵਿੱਚ, ਉਹ ਭਾਜਪਾ ਨੇਤਾ ਗੌਤਮ ਗੰਭੀਰ ਤੋਂ ਚਾਰ ਲੱਖ ਵੋਟਾਂ ਨਾਲ ਹਾਰ ਗਈ ਸੀ।
    • 2020 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਕਾਲਕਾਜੀ ਤੋਂ ਭਾਜਪਾ ਆਗੂ ਨੂੰ 11 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।

ਸਹੁੰ ਚੁੱਕਣ ਤੋਂ ਪਹਿਲਾਂ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਆਤਿਸ਼ੀ ਪ੍ਰਸਤਾਵਿਤ ਮੰਤਰੀਆਂ ਦੇ ਨਾਲ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਇੱਥੇ ਉਹ ਉਨ੍ਹਾਂ ਨੂੰ ਮਿਲੇ। ਮੀਟਿੰਗ ਤੋਂ ਬਾਅਦ ਆਤਿਸ਼ੀ ਤੇ ਹੋਰ ਮੰਤਰੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ‘ਰਾਜ ਨਿਵਾਸ’ ਲਈ ਰਵਾਨਾ ਹੋ ਗਏ। ਆਤਿਸ਼ੀ ਅੱਜ ਰਾਜ ਨਿਵਾਸ ਵਿਖੇ ਹੋਰ ਮੰਤਰੀਆਂ ਨਾਲ ਸਹੁੰ ਚੁੱਕਣਗੇ।

Previous articleਗੁਰੂਆਂ ਦਾ ਅਪਮਾਨ ਕਰਨ ਵਾਲੇ ਨੂੰ ਕੋਈ ਮੁਆਫ਼ੀ ਨਹੀਂ : ਆਵਾਜ਼-ਏ-ਕੌਮ
Next articleਆਤਿਸ਼ੀ ਸਾਹਮਣੇ ਕਈ ਚੁਣੌਤੀਆਂ, ਕੇਜਰੀਵਾਲ ਸਟਾਈਲ ‘ਚ ਚੱਲੀ ਤਾਂ LG ਨਾਲ ਹੋਵੇਗਾ ਟਕਰਾਅ; ਕਿਵੇਂ ਚੱਲੇਗੀ ਸਰਕਾਰ?

LEAVE A REPLY

Please enter your comment!
Please enter your name here