Home Desh Punjab ਸਰਕਾਰ ਨੂੰ High Court ਤੋਂ ਵੱਡੀ ਰਾਹਤ, 1158 ਸਹਾਇਕ ਪ੍ਰੋਫੈਸਰਾਂ ਤੇ...

Punjab ਸਰਕਾਰ ਨੂੰ High Court ਤੋਂ ਵੱਡੀ ਰਾਹਤ, 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

54
0

Punjab and Haryana High Court ਡਬਲ ਬੈਂਚ ਨੇ ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। 

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਡਬਲ ਬੈਂਚ ਨੇ ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਦੋ ਸਾਲ ਪਹਿਲਾਂ ਭਰਤੀ ਹੋਏ 484 ਨੂੰ ਅੱਜ ਤਕ ਪੋਸਟਿੰਗ ਨਹੀਂ ਮਿਲੀ ਸੀ। ਇਨ੍ਹਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮ ਤਾਂ ਮੰਨਿਆ ਜਾ ਰਿਹਾ ਸੀ ਪਰ ਤਨਖ਼ਾਹ ਨਹੀਂ ਮਿਲ ਰਹੀ ਸੀ।
ਸਿਰਫ਼ 135 ਨੂੰ ਹੀ ਪੋਸਟਿੰਗ ਮਿਲੀ ਹੋਈ ਹੈ ਤੇ ਤਨਖ਼ਾਹ ਮਿਲ ਰਹੀ ਹੈ, ਬਾਕੀ ਹਾਈ ਕੋਰਟ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਸਨ। ਦਰਅਸਲ 2021 ਦੀਆਂ ਇਨ੍ਹਾਂ ਭਰਤੀਆਂ ਦਾ ਮਾਮਲਾ ਹਾਈ ਕੋਰਟ ‘ਚ ਵਿਚਾਰ ਅਧੀਨ ਸੀ। ਸਿੰਗਲ ਬੈਂਚ ਨੇ ਪਿਛਲੇ ਸਾਲ ਇਸ ਸਾਰੀ ਭਰਤੀ ਨੂੰ ਰੱਦ ਕਰ ਦਿੱਤਾ ਸੀ।

 

 

Previous articleਤਲਾਕ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ Aishwarya Rai ਨੇ ਦਿੱਤਾ ਆਪਣੇ ਅੰਦਾਜ਼ ‘ਚ ਜਵਾਬ, ਵੀਡੀਓ ਦੇਖ ਕੇ ਪ੍ਰਸ਼ੰਸਕ ਹੋਏ ਖ਼ੁਸ਼
Next articleGurdaspur: ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, ਬੀਐਸਐਫ਼ ਜਵਾਨਾਂ ਨੇ ਕੀਤੀ ਫਾਇਰਿੰਗ

LEAVE A REPLY

Please enter your comment!
Please enter your name here