ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਸਵਾ 12 ਵਜੇ ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਘਣੀਆਂ ਕੇ ਦੇ ਜਵਾਨਾਂ ਰਾਤ ਵੇਲੇ ਆਸਮਾਨ ਵਿੱਚ ਹਵਾਈ ਉਲੰਘਣਾ ਉਲੰਘਣਾ ਕਰਕੇ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡਰੋਨ ਨੂੰ ਵੇਖਿਆ।
ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 113 ਬਟਾਲੀਅਨ ਦੀ ਬੀਓਪੀ ਘਣੀਆਂ ਕੇ ਦੇ ਸਰਹੱਦ ਤੇ ਚੌਕਸ ਬੀਐਸਐਫ਼ ਜਵਾਨਾਂ ਵਲੋਂ ਐਤਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਸਵਾ 12 ਵਜੇ ਦੇ ਕਰੀਬ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਘਣੀਆਂ ਕੇ ਦੇ ਜਵਾਨਾਂ ਰਾਤ ਵੇਲੇ ਆਸਮਾਨ ਵਿੱਚ ਹਵਾਈ ਉਲੰਘਣਾ ਉਲੰਘਣਾ ਕਰਕੇ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 6 ਦੇ ਕਰੀਬ ਫਾਇਰ ਅਤੇ ਦੋ ਇਲੂ ਬੰਬ ਦਾਗੇ ਗਏ। ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਸੋਮਵਾਰ ਤੜਕਸਾਰ ਤੋਂ ਬੀਐਸਐਫ ਦੀ 113 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਥੇ ਦੱਸਣ ਯੋਗ ਹੈ ਕਿ ਐਤਵਾਰ ਨੂੰ ਬੀਐਸਐਫ ਦੀ 27 ਬਟਾਲੀਅਨ ਵੱਲੋਂ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਸੀ।