Home Desh Punjab News: CM ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ... Deshlatest NewsPanjabRajniti Punjab News: CM ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ By admin - September 23, 2024 57 0 FacebookTwitterPinterestWhatsApp ਜ਼ਿਕਰਯੋਗ ਹੈ ਕਿ ਆਪ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। CM ਭਗਵੰਤ ਮਾਨ(Bhagwant Mann) ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਓਂਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ ’ਤੇ ਸੀ। ਜ਼ਿਕਰਯੋਗ ਹੈ ਕਿ ਆਪ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ ਜਾਵੇਗਾ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ। ਮੰਤਰੀ ਮੰਡਲ ਵਿੱਚ ਇਹ ਫੇਰਬਦਲ ਮੰਤਰੀਆਂ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੇ ਖੇਤਰਾਂ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਦੇ ਹੋਏ ਜਾਤੀ ਸਮੀਕਰਨਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਡੇ ਜ਼ਿਲ੍ਹਿਆਂ ਦੀ ਅਗਵਾਈ ਸੌਂਪੀ ਗਈ ਹੈ। ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।