Home Desh Holiday Alert ! ਪੰਜਾਬ ‘ਚ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ,...

Holiday Alert ! ਪੰਜਾਬ ‘ਚ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

24
0

Punjab Government ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜੰਮੂ-ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਹੈ

ਪੰਜਾਬ ਸਰਕਾਰ (Punjab Govt) ਨੇ ਪੰਜਾਬ ‘ਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ (Jammu and Kashmir) ਦੇ ਵੋਟਰਾਂ ਲਈ 25 ਸਤੰਬਰ, 2024 ਯਾਨੀ ਅੱਜ ਤੇ 1 ਅਕਤੂਬਰ, 2024 ਯਾਨੀ ਮੰਗਲਵਾਰ ਨੂੰ ਤਨਖ਼ਾਹ ਸਮੇਤ ਛੁੱਟੀ (Paid Holiday) ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਜੰਮੂ-ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰ ਵੋਟਰਾਂ, ਜੋ ਪੰਜਾਬ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ, ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰ ਰਹੇ ਹਨ, ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਦੇ ਉਪਬੰਧ ਅਨੁਸਾਰ 25 ਸਤੰਬਰ, 2024 ਅਤੇ 1 ਅਕਤੂਬਰ 2024 (ਵੋਟਿੰਗ ਦੇ ਪੜਾਅ ਅਨੁਸਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।
Previous articleChandigarh News : ਸੋਲਰ ਪਲਾਂਟ ਨਾ ਲਾਉਣ ਵਾਲਿਆਂ ਨੂੰ ਨੋਟਿਸ, ਦੋ ਮਹੀਨੇ ਦਾ ਦਿੱਤਾ ਸਮਾਂ, ਅਜਿਹਾ ਨਾ ਕਰਨ ‘ਤੇ ਜਾਇਦਾਦ ਹੋਵੇਗੀ ਜ਼ਬਤ
Next articleਤਿੰਨ ਖੇਤੀ ਕਾਨੂੰਨਾਂ ਵਾਲੇ ਬਿਆਨ ‘ਤੇ ਕੰਗਨਾ ਦਾ ਯੂ-ਟਰਨ, ਕਿਹਾ- ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ

LEAVE A REPLY

Please enter your comment!
Please enter your name here