Home Desh ਤਿੰਨ ਖੇਤੀ ਕਾਨੂੰਨਾਂ ਵਾਲੇ ਬਿਆਨ ‘ਤੇ ਕੰਗਨਾ ਦਾ ਯੂ-ਟਰਨ, ਕਿਹਾ- ਮੈਂ ਆਪਣੇ... Deshlatest NewsPanjabRajniti ਤਿੰਨ ਖੇਤੀ ਕਾਨੂੰਨਾਂ ਵਾਲੇ ਬਿਆਨ ‘ਤੇ ਕੰਗਨਾ ਦਾ ਯੂ-ਟਰਨ, ਕਿਹਾ- ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ By admin - September 25, 2024 23 0 FacebookTwitterPinterestWhatsApp ਉਸ ਨੇ ਕਿਹਾ ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ ਜੇ ਕਿਸੇ ਨੂੰ ਮੇਰੇ ਕਾਰਨ ਠੇਸ ਪਹੁੰਚੀ ਹੈ ਤਾਂ ਮੈਨੂੰ ਖੇਦ ਹੈ। ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ(Kangana ranaut) ਨੇ ਤਿੰਨ ਖੇਤੀ ਕਾਨੂੰਨਾਂ ਵਾਲੇ ਬਿਆਨ ‘ਤੇ ਯੂ-ਟਰਨ ਲੈ ਲਿਆ ਹੈ। ਉਸ ਨੇ ਕਿਹਾ ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ ਜੇ ਕਿਸੇ ਨੂੰ ਮੇਰੇ ਕਾਰਨ ਠੇਸ ਪਹੁੰਚੀ ਹੈ ਤਾਂ ਮੈਨੂੰ ਖੇਦ ਹੈ। ਉਸ ਨੇ ਕਿਹਾ ਕਿ ਮੈਨੂੰ ਧਿਆਨ ਰੱਖਣਾ ਪਵੇਗਾ ਕਿ ਮੈਂ ਇਕ BJP ਵਰਕਰ ਹਾਂ। ਮੈਨੂੰ ਆਪਣੇ ਵਿਚਾਰ ਨਹੀਂ ਰੱਖਣੇ ਚਾਹੀਦੇ। ਜ਼ਿਕਰਯੋਗ ਹੈ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਸੀ ਕਿ ਤਿੰਨ ਖੇਤੀ ਕਾਨੂੰਨ ਮੁੜ ਬਹਾਲ ਕੀਤੇ ਜਾਣੇ ਚਾਹੀਦੇ ਹਨ। ਮੰਡੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੰਗਨਾ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਇਹ ਬਿਆਨ ਵਿਵਾਦਤ ਹੋ ਸਕਦਾ ਹੈ ਪਰ ਤਿੰਨ ਖੇਤੀ ਕਾਨੂੰਨਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਨੂੰ ਖ਼ੁਦ ਇਨ੍ਹਾਂ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਤਿੰਨੇ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ ਪਰ ਕੁਝ ਸੂਬਿਆਂ ’ਚ ਕਿਸਾਨਾਂ ਦੇ ਵਿਰੋਧ ਕਾਰਨ ਸਰਕਾਰ ਨੇ ਇਹ ਰੱਦ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਤਰੱਕੀ ਦਾ ਪਿਲਰ ਹਨ। ਮੈਂ ਚਾਹੁੰਦੀ ਹਾਂ ਕਿ ਉਹੀ ਇਨ੍ਹਾਂ ਦੀ ਬਹਾਲੀ ਦੀ ਮੰਗ ਕਰਨ। ਓਧਰ ਕਾਂਗਰਸ ਨੇ ਕੰਗਨਾ ਦੇ ਬਿਆਨ ’ਤੇ ਤਿੱਖਾ ਪ੍ਰਤੀਕ੍ਰਮ ਕੀਤਾ ਤੇ ਕਿਹਾ ਕਿ ਉਹ ਕਦੇ ਵੀ ਇਨ੍ਹਾਂ ਦੀ ਬਹਾਲੀ ਨਹੀਂ ਹੋਣ ਦੇਵੇਗੀ। ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ਼੍ਰੀਨੇਤ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ। ਅਸੀਂ ਇਨ੍ਹਾਂ ਨੂੰ ਕਦੇ ਬਹਾਲ ਨਹੀਂ ਹੋਣ ਦਿਆਂਗੇ।