ਅੰਕੁਰਜੀਤ ਸਿੰਘ ਨੇ ਬੁੱਧਵਾਰ ਸਵੇਰੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਸੀ ਪਰ ਸਿਰਫ਼ 2 ਘੰਟੇ ਬਾਅਦ ਹੀ ਉਨ੍ਹਾਂ ਦੇ ਤਬਾਦਲੇ ਦੀ ਖ਼ਬਰ ਆਈ।
ਨਗਰ ਨਿਗਮ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਮਹਿਜ਼ 2 ਘੰਟੇ ਬਾਅਦ ਹੀ ਆਈਏਐਸ ਅਧਿਕਾਰੀ ਅੰਕੁਰਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਦੀ ਜਲੰਧਰ ਸ਼ਾਖਾ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਦਿਵਿਆਂਗ ਆਈਏਐਸ ਅਧਿਕਾਰੀ ਅੰਕੁਰਜੀਤ ਸਿੰਘ ਨੇ ਬੁੱਧਵਾਰ ਸਵੇਰੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਸੀ ਪਰ ਸਿਰਫ਼ 2 ਘੰਟੇ ਬਾਅਦ ਹੀ ਉਨ੍ਹਾਂ ਦੇ ਤਬਾਦਲੇ ਦੀ ਖ਼ਬਰ ਆਈ। ਅੰਕੁਰਜੀਤ ਸਿੰਘ ਨੇਤਰਹੀਣ ਹਨ।








