Home Desh Punjab ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ ‘ਚ ਸਾਈਨ ਹੋਇਆ...

Punjab ਦੇ ਪ੍ਰਾਇਮਰੀ ਅਧਿਆਪਕ ਫਿਨਲੈਂਡ ਤੋਂ ਲੈਣਗੇ ਟਰੇਨਿੰਗ: ਦਿੱਲੀ ‘ਚ ਸਾਈਨ ਹੋਇਆ MOU, ਸਿੱਖਿਆ ਮੰਤਰੀ Harjot Bains ਤੇ Manish Sisodia ਰਹੇ ਮੌਜੂਦ

33
0

ਜਾਣਕਾਰੀ ਮੁਤਾਬਕ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ।

ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਹੁਣ ਫਿਨਲੈਂਡ ਦੀ ਤਰਜ਼ ‘ਤੇ ਪੜਾਈ ਹੋਵੇਗੀ। ਇਸ ਦੇ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਫਿਨਲੈਂਡ ਦੇ ਅਬੈਂਸੀ ਵਿੱਚ ਟਰਕੂ ਯੂਨੀਵਰਸਿਟੀ ਅਤੇ ਦਿੱਲੀ ਵਿੱਚ ਪੰਜਾਬ ਸਰਕਾਰ ਦਰਮਿਆਨ ਇੱਕ MOU ਹੋਇਆ ਹੈ। ਇਸ ਮੌਕੇ ਦਿੱਲੀ ਦੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਾਜ਼ਰ ਸਨ। ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ MOU ‘ਤੇ ਦਸਤਖਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਸਿਖਲਾਈ ਪ੍ਰੋਗਰਾਮ 3 ਹਫਤਿਆਂ ਦਾ ਹੋਵੇਗਾ

ਜਾਣਕਾਰੀ ਮੁਤਾਬਕ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

2023 ‘ਚ 36 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਗਏ ਸਨ

ਦਿੱਲੀ ਸਰਕਾਰ ਦੇ ਸਿੱਖਿਆ ਮਾਡਲ ਅਤੇ ਅਧਿਆਪਕ ਸਿਖਲਾਈ ਤੋਂ ਪ੍ਰੇਰਨਾ ਲੈਂਦਿਆਂ ਪੰਜਾਬ ਵਿੱਚ ਵੀ ਸਿੱਖਿਆ ਕ੍ਰਾਂਤੀ ਆ ਰਹੀ ਹੈ। ਦਰਅਸਲ, ਦਿੱਲੀ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਵਾਂਗ ਹੀ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਗਿਆ ਸੀ। ਇਸੇ ਲੜੀ ਤਹਿਤ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ 2 ਫਰਵਰੀ 2023 ਨੂੰ ਸਿੰਗਾਪੁਰ ਭੇਜਿਆ ਗਿਆ। ਇਨ੍ਹਾਂ ਸਾਰੇ ਪ੍ਰਿੰਸੀਪਲਾਂ ਨੇ ਸਰਵੋਦਿਆ ਬਾਲ ਵਿਦਿਆਲਿਆ, ਦਿੱਲੀ ਵਿਖੇ ਸਿੰਗਾਪੁਰ ਵਿੱਚ ਪ੍ਰਾਪਤ ਕੀਤੀ ਸਿਖਲਾਈ ਦੇ ਤਜ਼ਰਬੇ ਸਾਂਝੇ ਕੀਤੇ।

Previous articleਟੈਂਡਰ ਘੁਟਾਲਾ ਮਾਮਲੇ ‘ਚ ED ਦੀ ਕਰਾਵਾਈ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ 22.78 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਸੀਜ
Next articleਸਾਬਕਾ ਮੁੱਖ ਮੰਤਰੀ ਦਾ ਕਾਤਲ ਹਵਾਰਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਦੀ ਜੇਲ੍ਹ ਚ ਸ਼ਿਫਟ ਕਰਨ ਦੀ ਮੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ

LEAVE A REPLY

Please enter your comment!
Please enter your name here