Home Crime ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ...

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

49
0

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ।

Previous articleਦਸੂਹਾ ਦੇ ਨੌਜਵਾਨ ਦਾ ਅਮਰੀਕਾ ‘ਚ ਤੇਜ਼ਧਾਰ ਹਥਿਆਰਾਂ ਨਾਲ ਕਤਲ, ਗਰਦਨ ‘ਤੇ ਮਿਲੇ ਸੱਟਾਂ ਦੇ ਨਿਸ਼ਾਨ
Next articleਹੁਣ ਬਲੈਕ ਜਾਂ ਗ੍ਰੀਨ ਟੀ ਛੱਡੋ, ਪੀਓ ਕਮਲ ਦੇ ਪੱਤਿਆਂ ਦੀ ਚਾਹ, ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ

LEAVE A REPLY

Please enter your comment!
Please enter your name here