Home Crime ਦਸੂਹਾ ਦੇ ਨੌਜਵਾਨ ਦਾ ਅਮਰੀਕਾ ‘ਚ ਤੇਜ਼ਧਾਰ ਹਥਿਆਰਾਂ ਨਾਲ ਕਤਲ, ਗਰਦਨ ‘ਤੇ...

ਦਸੂਹਾ ਦੇ ਨੌਜਵਾਨ ਦਾ ਅਮਰੀਕਾ ‘ਚ ਤੇਜ਼ਧਾਰ ਹਥਿਆਰਾਂ ਨਾਲ ਕਤਲ, ਗਰਦਨ ‘ਤੇ ਮਿਲੇ ਸੱਟਾਂ ਦੇ ਨਿਸ਼ਾਨ

45
0

 ਪਿੰਦਰ ਰਸਤੇ ‘ਚ ਟਰੱਕ ਲੈ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।

 ਦਸੂਹਾ ਦੇ ਪਿੰਡ ਬੈਬੋਵਾਲ ਚੰਨੀਆਂ ਦੇ ਇਕ ਨੌਜਵਾਨ ਦੀ ਅਮਰੀਕਾ ‘ਚ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ। ਪਿੰਦਰ 18 ਸਾਲਾਂ ਤੋਂ ਇਟਲੀ ‘ਚ ਰਹਿ ਰਿਹਾ ਸੀ ਤੇ 3 ਸਾਲ ਪਹਿਲਾਂ ਅਮਰੀਕਾ ਸ਼ਿਫਟ ਹੋਇਆ ਸੀ। ਪਿੰਦਰ ਸਿੰਘ ਅਮਰੀਕਾ ਦੇ ਤੁਲੀ ਸ਼ਹਿਰ ‘ਚ ਰਹਿੰਦਾ ਸੀ। ਪਿੰਦਰ ਟਰੱਕ ਡਰਾਈਵਰ ਸੀ ਤੇ ਕੱਲ੍ਹ ਟਰੱਕ ਲੈ ਕੇ ਗਿਆ ਸੀ।
ਜਾਣਕਾਰੀ ਮੁਤਾਬਕ ਪਿੰਦਰ ਰਸਤੇ ‘ਚ ਟਰੱਕ ਲੈ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਨੌਜਵਾਨ ਦੀ ਗਰਦਨ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ।

 

Previous articleIND vs BAN: ਪੰਤ ਤੇ ਬੁਮਰਾਹ ਦੀ ਹੋਵੇਗੀ ਛੁੱਟੀ, ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਟੀ-20 ਸੀਰੀਜ਼ ‘ਚ ਮੌਕਾ! ਇੱਥੇ ਵੇਖੋ ਪੂਰੀ ਟੀਮ
Next articleਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

LEAVE A REPLY

Please enter your comment!
Please enter your name here