Home Desh Covid ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ 1-1 ਕਰੋੜ... Deshlatest NewsPanjabRajniti Covid ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਗੇ 1-1 ਕਰੋੜ ਰੁਪਏ, CM ਆਤਿਸ਼ੀ ਦਾ ਵੱਡਾ ਐਲਾਨ By admin - September 28, 2024 31 0 FacebookTwitterPinterestWhatsApp CM Atishi ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਨੁੱਖਤਾ ਅਤੇ ਸਮਾਜ ਦੀ ਰੱਖਿਆ ਲਈ ਕੰਮ ਕੀਤਾ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਦਿੱਲੀ ਸਰਕਾਰ (Delhi Government) ਕੋਰੋਨਾ ਮਹਾਮਾਰੀ (Covid Pandemic) ਦੌਰਾਨ ਜਾਨ ਗਵਾਉਣ ਵਾਲੇ 5 ਲੋਕਾਂ ਨੂੰ 1-1 ਕਰੋੜ ਰੁਪਏ ਦੇਣ ਜਾ ਰਹੀ ਹੈ। ਮੁੱਖ ਮੰਤਰੀ ਆਤਿਸ਼ੀ (CM Atishi) ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ ਜਾਨ ਗਵਾਉਣ ਵਾਲੇ 92 ਲੋਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਮਾਣ ਭੱਤਾ ਦਿੱਤਾ ਸੀ। ਇਸ ਮੌਕੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਨੁੱਖਤਾ ਅਤੇ ਸਮਾਜ ਦੀ ਰੱਖਿਆ ਲਈ ਕੰਮ ਕੀਤਾ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰਦੀ ਹੈ। ਕੋਰੋਨਾ ਮਹਾਮਾਰੀ ਸਮੁੱਚੀ ਮਨੁੱਖਤਾ ਲਈ ਭਿਆਨਕ ਸੰਕਟ ਹੈ – ਆਤਿਸ਼ੀ ਬੇਸ਼ੱਕ ਇਹ ਰਾਸ਼ੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਪਰ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਜਨਕ ਜੀਵਨ ਜਿਊਣ ਦਾ ਜ਼ਰੀਆ ਜ਼ਰੂਰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਸਮੁੱਚੀ ਮਨੁੱਖਤਾ ਲਈ ਭਿਆਨਕ ਸੰਕਟ ਹੈ। ਇਸ ਸੰਕਟ ਨੇ ਹਰ ਕਿਸੇ ਦੇ ਮਨ ਵਿਚ ਡਰ ਪੈਦਾ ਕਰ ਦਿੱਤਾ ਸੀ ਪਰ ਸਾਡੇ ਬਹੁਤ ਸਾਰੇ ਲੋਕਾਂ ਨੇ ਦਿੱਲੀ ਨੂੰ ਇਸ ਸੰਕਟ ਤੋਂ ਬਚਾਉਣ ਲਈ ਆਪਣੀ ਜਾਨ ਜੋਖਮ ਵਿੱਚ ਪਾ ਦਿੱਤੀ।