Home Desh ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦਾ... Deshlatest NewsPanjabRajniti ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦਾ ਕੀਤਾ ਵਿਰੋਧ, ਜਥੇਦਾਰ ਰਘਬੀਰ ਸਿੰਘ ਨੂੰ ਕੀਤੀ ਇਹ ਅਪੀਲ By admin - October 1, 2024 23 0 FacebookTwitterPinterestWhatsApp ਸਿੰਘ ਸਭਾ ਦੇ ਆਗੂਆਂ ਨੇ ਕਿਹਾ ਕਿ ਪਿਛਲੇ 300 ਸਾਲਾਂ ਵਿਚ ਇਹ ਪਹਿਲੀ ਘਟਨਾ ਹੈ, ਜਦੋਂ ਕਿਸੇ ਸਿੱਖ ਬੀਬੀ ‘ਤੇ ਜਾਤੀ ਦੋਸ਼ ਲਾ ਕੇ ਅਕਾਲ ਤਖ਼ਤ ‘ਤੇ ਪੇਸ਼ ਹੋਣ ਲਈ ਕਿਹਾ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ, ਜਸਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਰਾਹੀ, ਗੁਰਪ੍ਰੀਤ ਸਿੰਘ ਅਤੇ ਪ੍ਰੀਤਮ ਸਿੰਘ ਰੁਪਾਲ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਕਰੀਬ ਢਾਈ ਦਹਾਕੇ ਪਹਿਲਾਂ ਆਪਣੀ ਧੀ ਦੀ ਮੌਤ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਾਨ ਨੂੰ ਢਾਹ ਲਾਉਣਾ ਹੈ। ਸਿੰਘ ਸਭਾ ਦੇ ਆਗੂਆਂ ਨੇ ਕਿਹਾ ਕਿ ਪਿਛਲੇ 300 ਸਾਲਾਂ ਵਿਚ ਇਹ ਪਹਿਲੀ ਘਟਨਾ ਹੈ, ਜਦੋਂ ਕਿਸੇ ਸਿੱਖ ਬੀਬੀ ‘ਤੇ ਜਾਤੀ ਦੋਸ਼ ਲਾ ਕੇ ਅਕਾਲ ਤਖ਼ਤ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਥੇਦਾਰ ਦਾ ਇਕ ਕਦਮ ਸਿਆਸੀ ਗਿਣਤੀਆਂ ਮਿਣਤੀਆਂ ਕਰਕੇ ਅਤੇ ਅਸਰ ਰਸੂਖ ਵਿਅਕਤੀਆਂ ਦੇ ਕਹੇ ਉੱਤੇ ਲਿਆ ਗਿਆ। ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਬੀਬੀ ਜਗੀਰ ਕੌਰ ਦੀ ਬੇਟੀ ਦੀ ਸੰਨ 2000 ਵਿਚ ਮੌਤ ਹੋਈ ਸੀ, ਉਸ ਤੋਂ ਬਾਅਦ ਉਹਨਾਂ (ਬੀਬੀ ਜਗੀਰ ਕੌਰ) ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਇਆ ਸੀ ਅਤੇ 2019 ਵਿਚ ਬੀਬੀ ਨੇ ਅਕਾਲੀ ਦਲ ਦੀ ਟਿਕਟ ‘ਤੇ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਵੀ ਲੜੀ ਸੀ। ਅਕਾਲ ਤਖ਼ਤ ਦੇ ਜਥੇਦਾਰ ਨੂੰ ਚਾਹੀਦਾ ਹੈ ਕਿ ਉਹ ਕਿਸੇ ਸਿਆਸੀ ਬਦਲਾਖੋਰੀ ਵਾਲੇ ਵਿਅਕਤੀਗਤ ਕੇਸ ਨੂੰ ਅਹਿਮੀਅਤ ਦੇਣ ਦੀ ਬਜਾਏ ਪੰਥ ਦੇ ਵੱਡੇ ਮਸਲਿਆਂ ਨੂੰ ਪਹਿਲ ਦੇਣ। ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ-ਸ੍ਰੇਸ਼ਠ ਹੈਸੀਅਤ ਨੂੰ ਕਾਇਮ ਰੱਖਣ ਲਈ ਅਤੇ ਜਥੇਦਾਰ ਦੀ ਨਿਯੁਕਤੀ ਨੂੰ ਲਿਫਾਫਿਆਂ ਵਿਚੋਂ ਨਿਕਲਣ ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।