ਆਰ ਅਸ਼ਵਿਨ ਨੇ ਬੰਗਲਾਦੇਸ਼ ਖਿਲਾਫ਼ ਗੇਂਦਬਾਜ਼ੀ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (jasprit bumrah) ਬੁੱਧਵਾਰ 2 ਅਕਤੂਬਰ ਨੂੰ ਰਵੀਚੰਦਰਨ ਅਸ਼ਵਿਨ ਨੂੰ ਪਛਾੜਦੇ ਹੋਏ ਵਿਸ਼ਵ ਦਾ ਨੰਬਰ-1 ਟੈਸਟ ਗੇਂਦਬਾਜ਼ ਬਣ ਗਿਆ। ਬੰਗਲਾਦੇਸ਼ ਦੇ ਖਿਲਾਫ਼ 2 ਮੈਚਾਂ ਦੀ ਟੈਸਟ ਸੀਰੀਜ਼ ‘ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਬੁਮਰਾਹ ਰੈਂਕਿੰਗ ‘ਚ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਉਹ ਟੈਸਟ ਰੈਂਕਿੰਗ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਪਹਿਲਾ ਭਾਰਤੀ ਤੇਜ਼ ਗੇਂਦਬਾਜ਼ ਬਣ ਗਿਆ ਹੈ।
ਜਸਪ੍ਰੀਤ ਬੁਮਰਾਹ ਨੰਬਰ-1 ਟੈਸਟ ਗੇਂਦਬਾਜ਼ ਬਣਨ ਵਾਲਾ ਪਹਿਲਾ ਭਾਰਤੀ ਤੇਜ਼ ਗੇਂਦਬਾਜ਼ ਬਣ ਗਿਆ ਹੈ। ਬੁਮਰਾਹ ਤੋਂ ਪਹਿਲਾਂ, ਕਪਿਲ ਦੇਵ ਟੈਸਟ ਗੇਂਦਬਾਜ਼ਾਂ ਦੀ ਸੂਚੀ ਵਿੱਚ ਸਭ ਤੋਂ ਉੱਚੇ ਦਰਜੇ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਸਨ। ਸਾਬਕਾ ਭਾਰਤੀ ਕਪਤਾਨ ਦਸੰਬਰ 1979 ਤੋਂ ਫਰਵਰੀ 1980 ਦਰਮਿਆਨ ਆਈਸੀਸੀ ਟੈਸਟ ਰੈਂਕਿੰਗ ਵਿੱਚ ਦੂਜੇ ਸਥਾਨ ‘ਤੇ ਸੀ।
ਆਰ ਅਸ਼ਵਿਨ ਨੇ ਵੀ ਕੀਤਾ ਹੈ ਚੰਗਾ ਪ੍ਰਦਰਸ਼ਨ
ਆਰ ਅਸ਼ਵਿਨ ਨੇ ਬੰਗਲਾਦੇਸ਼ ਖਿਲਾਫ਼ ਗੇਂਦਬਾਜ਼ੀ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਪਿਨਰ ਨੇ ਬੰਗਲਾਦੇਸ਼ ਦੇ ਖਿਲਾਫ 2 ਮੈਚਾਂ ਦੀ ਸੀਰੀਜ਼ ‘ਚ 11 ਵਿਕਟਾਂ ਲੈਣ ਦੇ ਨਾਲ ਸੈਂਕੜਾ ਵੀ ਲਗਾਇਆ ਸੀ। ਅਸ਼ਵਿਨ ਟੈਸਟ ਗੇਂਦਬਾਜ਼ਾਂ ਦੀ ਸੂਚੀ ਵਿੱਚ ਬੁਮਰਾਹ ਤੋਂ ਸਿਰਫ਼ ਇੱਕ ਅੰਕ ਪਿੱਛੇ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਉਣ ਵਾਲੇ ਮਹੀਨਿਆਂ ਵਿੱਚ ਤੇਜ਼ ਗੇਂਦਬਾਜ਼ ਨੂੰ ਸਖ਼ਤ ਮੁਕਾਬਲਾ ਦੇਵੇਗਾ।
ਬੁਮਰਾਹ ਨੇ ਲਈਆਂ ਹਨ ਇਸ ਸਾਲ ਸਭ ਤੋਂ ਜ਼ਿਆਦਾ ਵਿਕਟਾਂ
ਭਾਰਤ ਨੂੰ ਨਿਊਜ਼ੀਲੈਂਡ ਖਿਲਾਫ਼ ਘਰੇਲੂ ਸੀਰੀਜ਼ ਤੇ ਫਿਰ ਆਸਟ੍ਰੇਲੀਆ ਖਿਲਾਫ਼ ਬਾਰਡਰ-ਗਾਵਸਕਰ ਟਰਾਫੀ ਲਈ ਆਸਟ੍ਰੇਲੀਆ ਦਾ ਦੌਰਾ ਕਰਨਾ ਹੈ। ਬੁਮਰਾਹ ਇਸ ਸਾਲ ਟੈਸਟ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। 2024 ਦੀ ਸ਼ੁਰੂਆਤ ਤੋਂ, ਬੁਮਰਾਹ ਨੇ 14.42 ਦੀ ਸਟ੍ਰਾਈਕ-ਰੇਟ ਨਾਲ 38 ਵਿਕਟਾਂ ਲਈਆਂ ਹਨ।