ਚੋਣ ਕਮਿਸ਼ਨ ਅਤੇ ਪੁਲਿਸ ਨੇ ਅਜੇ ਤੱਕ ਉਸਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
ਕੁਲਬੀਰ ਜ਼ੀਰਾ ਨੇ High Court ‘ਚ ਪਟੀਸ਼ਨ ਦਰਜ ਕਰਕੇ ਸੁਰੱਖਿਆ ਦੀ ਮੰਗ ਕੀਤੀ ਹੈ। ਪਟੀਸ਼ਨ ਮੁਤਾਬਕ 1 ਅਕਤੂਬਰ ਨੂੰ ਉਸ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਚੋਣ ਕਮਿਸ਼ਨ ਅਤੇ ਪੁਲਿਸ ਨੇ ਅਜੇ ਤੱਕ ਉਸਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਜ਼ੀਰਾ ਨੇ ਕਿਹਾ ਕਿ ਉਸਨੂੰ ਡਰ ਹੈ ਕਿ ਪਹਿਲਾਂ ਵਾਂਗ ਪੁਲਿਸ ਉਸਨੂੰ ਕਿਸੇ ਹੋਰ ਮਾਮਲੇ ਵਿੱਚ ਫਸਾ ਸਕਦੀ ਹੈ, ਇਸ ਲਈ ਹਾਈ ਕੋਰਟ ਨੂੰ ਉਸਨੂੰ ਸੁਰੱਖਿਆ ਦੇਣੀ ਚਾਹੀਦੀ ਹੈ। ਹਾਈਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।