Home Desh ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ...

ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਕੀਤੀ ਜਾਵੇਗੀ ਚੁਕਾਈ, ਲਾਲ ਚੰਦ ਕਟਾਰੂਚੱਕ ਨੇ ਦਿੱਤੀ ਜਾਣਕਾਰੀ

29
0

ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੁਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ

 ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਰਤੀ ਖ਼ੁਰਾਕ ਨਿਗਮ (ਐੱਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ ਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਨੂੰ ਇਸਤੇਮਾਲ ਕਰਦਿਆਂ ਪੂਰਾ ਕੀਤਾ ਜਾਵੇਗਾ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੁਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫ਼ਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਨੇ ਦੱਸਿਆ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਹੋਰ ਗੁਦਾਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ (ਸਟੋਰੇਜ ਸਪੇਸ) ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਲਈ ਅਨਾਜ ਨੂੰ ਸਟੋਰ ਕਰਨ ਲਈ ਥਾਂ ਦੀ ਕਿੱਲਤ ਨਹੀਂ ਹੋਵੇਗੀ।

ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਨੇ ਅੱਜ ਤੋਂ ਹੀ ਬਾਸਮਤੀ ਚੌਲਾਂ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ ਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ। ਧਰਨੇ ਵਜੋਂ ਰੇਲ ਪਟੜੀਆਂ ਰੋਕੀ ਬੈਠੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਨਾਲ ਗੁਦਾਮਾਂ ਵਿਚ ਨਵੀਂ ਫ਼ਸਲ ਲਈ ਖ਼ਾਲੀ ਥਾਵਾਂ ਯਕੀਨੀ ਬਣਾਉਣ ਵਿਚ ਮੁਸ਼ਕਿਲ ਪੇਸ਼ ਆਵੇਗੀ।

Previous articleਸੰਤ ਸੀਚੇਵਾਲ ਨੇ ਕਿਹਾ- ਤੀਜੀ ਸੰਸਾਰ ਜੰਗ ਦੇ ਬਣ ਰਹੇ ਮਾਹੌਲ ਨੂੰ ਰੋਕਣ ਲਈ ਬਾਬੇ ਨਾਨਕ ਦੀ ਫਿਲਾਸਫੀ ਦਾ ਸਹਾਰਾ ਲਵੇ ਭਾਰਤ, ਯੂਐੱਨ ਨਿਭਾਏ ਅਸਰਦਾਰ ਭੂਮਿਕਾ
Next articleਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ’ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ

LEAVE A REPLY

Please enter your comment!
Please enter your name here