ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ‘ਚ ਸ਼ੁੱਕਰਵਾਰ ਦੇਰ ਰਾਤ ਕੁਝ ਅਣਪਛਾਤੇ ਲੋਕਾਂ ਨੇ ਰਾਸ਼ਟਰੀ ਝੰਡੇ ਨੂੰ ਅੱਗ ਲਗਾ ਕੇ ਸਾੜਨ ਦੀ ਕੋਸ਼ਿਸ਼ ਕੀਤੀ, ਜਿਸ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਗਈ। ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਭਾਰਤ ਨਗਰ ਚੌਂਕ ‘ਚ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।