ਪਿੰਡ ਚੀਮਾ ਵਿਖੇ ਸਰਪੰਚ ਦੀ ਚੋਣ ਲਈ ਭਰੇ ਗਏ ਨਾਮਜ਼ਦਗੀ ਫਾਰਮ ਰੱਦ ਹੋਣ ’ਤੇ ਉਮੀਦਵਾਰ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹ ਗਿਆ।
ਪਿੰਡ ਚੀਮਾ ਵਿਖੇ ਸਰਪੰਚ ਦੀ ਚੋਣ ਲਈ ਭਰੇ ਗਏ ਨਾਮਜ਼ਦਗੀ ਫਾਰਮ ਰੱਦ ਹੋਣ ’ਤੇ ਉਮੀਦਵਾਰ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹ ਗਿਆ। ਪ੍ਰਦਰਸ਼ਨ ਕਰ ਰਹੇ ਨਿਰੰਜਣ ਸਿੰਘ ਨੇ ਦੱਸਿਆ ਕਿ ਉਸ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ ਪਰ ਬਲਾਕ ਸ਼ਹਿਣਾ ਦੇ ਰਿਟਰਨਿੰਗ ਅਫ਼ਸਰ ਤੇ ਹੋਰ ਅਧਿਕਾਰੀਆਂ ਵੱਲੋਂ ਵਿਰੋਧੀ ਉਮੀਦਵਾਰ ਦੀ ਸਿਆਸੀ ਪਹੁੰਚ ਕਾਰਨ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਉਸ ਦੀ ਨਾਮਜ਼ਦਗੀ ਰੱਦ ਕਰਨ ਲਈ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ, ਜੋ ਗਲਤ ਹਨ। ਉਸ ਵੱਲੋਂ ਬਾਕਾਇਦਾ ਇਸ ਸਬੰਧੀ ਹਲਫ਼ੀਆ ਬਿਆਨ ਵੀ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕਰਕੇ ਉਸ ਨੂੰ ਚੋਣ ਲੜਨ ਦਾ ਅਧਿਕਾਰੀ ਮਿਲਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਜਿੰਨਾ ਸਮਾਂ ਇਨਸਾ਼ਫ ਨਹੀਂ ਮਿਲਦਾ, ਉਹ ਸੰਘਰਸ਼ ਜਾਰੀ ਰੱਖਣਗੇ।