Punjab Cabinet ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ PAP ‘ਚ ਦੁਪਹਿਰ ਇਕ ਵਜੇ ਹੋਵੇਗੀ ਜਿਸ ਵਿਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦਰਅਸਲ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਾਨ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵ4ਲੋਂ ਕੋਈ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਗਿਆ ਸੀ ਜਿਸ ਤਹਿਤ ਪੰਜ ਨਵੇਂ ਮੰਤਰੀਆਂ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੇ ਆਪੋ-ਆਪਣੇ ਮੰਤਰਾਲੇ ਵੀ ਸੰਭਾਲ ਲਏ ਹਨ।