Home Desh Panchayat Election 2024 : ਅਕਾਲੀ ਦਲ ਨੇ ਨਾਮਜ਼ਦਗੀ ਭਰਨ ਤੋਂ ਰੋਕਣ ਵਾਲੇ...

Panchayat Election 2024 : ਅਕਾਲੀ ਦਲ ਨੇ ਨਾਮਜ਼ਦਗੀ ਭਰਨ ਤੋਂ ਰੋਕਣ ਵਾਲੇ ਉਮੀਦਵਾਰਾਂ ਦੀ ਬੁਲਾਈ ਮੀਟਿੰਗ, ਉੱਚ ਪੱਧਰੀ ਲੀਗਲ ਟੀਮ ਦਾ ਗਠਨ

26
0

ਡਾ. ਚੀਮਾ ਨੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਅਤੇ ਬੌਬੀ ਮਾਨ ਦੇ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ।

ਪੰਚਾਇਤ ਚੋਣਾਂ ‘ਚ ਜਿਹੜੇ ਉਮੀਦਵਾਰਾਂ ਨੂੰ ਕਾਗਜ਼ ਭਰਨ ਤੋਂ ਰੋਕਿਆ ਗਿਆ ਹੈ, ਸ਼੍ਰੋਮਣੀ ਅਕਾਲੀ ਦਲ ਨੇ 7 ਅਕਤੂਬਰ ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਚ ਬੁਲਾਇਆ ਹੈ ਤਾਂ ਜੋ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ।

ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ‘ਆਪ’ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਨੂੰ ਇਹ ਸ਼ਿਕਾਇਤਾਂ ਮਿਲੀਆਂ ਹਨ ਕਿ ਵੱਖ-ਵੱਖ ਥਾਵਾਂ ’ਤੇ ਸਰਪੰਚ ਅਤੇ ਪੰਚ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਆਪਣੀਆਂ ਸ਼ਿਕਾਇਤਾਂ ਦਿੱਤੀਆਂ ਸਨ ਪਰ ਉਹਨਾਂ ਦਾ ਨਿਬੇੜਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਲੀਗਲ ਟੀਮ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸ਼ਿਕਾਇਤਾਂ ਦੀ ਘੋਖ ਕਰ ਕੇ ਪੀੜਤਾਂ ਲਈ ਨਿਆਂ ਹਾਸਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੀਗਲ ਟੀਮ ਦੀ ਅਗਵਾਈ ਪਾਰਟੀ ਦੇ ਲੀਗਲ ਸੈੱਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਕਰਨਗੇ ਜਦੋਂ ਕਿ ਇਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਹੋਰ ਵਕੀਲ ਵੀ ਸ਼ਾਮਲ ਕੀਤੇ ਗਏ ਹਨ। ਉਹਨਾ ਦੱਸਿਆ ਕਿ ਇਹ ਟੀਮ ਕੱਲ੍ਹ 7 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਚ 11 ਵਜੇ ਤੋਂ ਪੀੜਤ ਉਮੀਦਵਾਰਾਂ ਨਾਲ ਮੁਲਾਕਾਤ ਕਰੇਗੀ।

ਅਕਾਲੀ ਆਗੂ ਨੇ ਕਿਹਾ ਕਿ ਕੇਸਾਂ ਨੂੰ ਕਾਨੂੰਨੀ ਤੌਰ ’ਤੇ ਤਿਆਰ ਕਰ ਕੇ ਅਕਾਲੀ ਦਲ ਦਾ ਵਫਦ ਪਹਿਲਾਂ ਸੂਬਾਈ ਚੋਣ ਕਮਿਸ਼ਨ ਨੂੰ ਮਿਲੇਗਾ ਅਤੇ ਵਿਆਪਕ ਹਿੰਸਾ ਅਤੇ ਨਾਮਜ਼ਦਗੀ ਕੇਂਦਰਾਂ ਵਿਚ ਖੜ੍ਹੇ ਉਮੀਦਵਾਰਾਂ ’ਤੇ ਹਮਲਿਆਂ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸੱਤਾਧਾਰੀ ਆਪ ਪਾਰਟੀ ਦੇ ਗੁੰਡਿਆਂ ਵੱਲੋਂ ਫਾੜਨ ਅਤੇ ਸੱਤਾਧਾਰੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਦੇ ਦਬਾਅ ਹੇਠ ਆਨੇ ਬਹਾਨੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰੇਗਾ। ਉਹਨਾਂ ਕਿਹਾ ਕਿ ਲੋੜ ਪਈ ਤਾਂ ਪਾਰਟੀ ਹਾਈ ਕੋਰਟ ਵਿਚ ਵਿਸਥਾਰਿਤ ਪਟੀਸ਼ਨ ਵੀਦਾਇਰ ਕਰੇਗੀ ਤਾਂ ਜੋ ਸਭ ਲਈ ਨਿਆਂ ਹਾਸਲ ਕੀਤਾ ਜਾ ਸਕੇ।

ਡਾ. ਚੀਮਾ ਨੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਅਤੇ ਬੌਬੀ ਮਾਨ ਦੇ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੇ ਪੁੱਤਰ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਤੇ ਇਹਨਾਂ ਨੂੰ ਨਿਆਂ ਦੇਣ ਦੀ ਥਾਂ ਸੀਨੀਅਰ ਆਗੂਆਂ ਖਿਲਾਫ ਝੂਠੇ ਫੌਜਦਾਰੀ ਕੇਸ ਦਰਜ ਕਰ ਦਿੱਤੇ ਗਏ।

Previous articlePunjab Cabinet Meeting : ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਅਹਿਮ ਫੈਸਲੇ
Next articleਆਮ ਲੋਕਾਂ ਨੂੰ ਰਾਹਤ ! ਪੰਜਾਬ ਦੀ ਇਸ ਸਬਜ਼ੀ ਮੰਡੀ ‘ਚ 35 ਰੁਪਏ ਕਿਲੋ ਦੇ ਹਿਸਾਬ ਨਾਲ ਮਿਲੇਗਾ ਪਿਆਜ਼

LEAVE A REPLY

Please enter your comment!
Please enter your name here